ਟਿਕਰੀ ਬਾਰਡਰ ਤੋਂ ਕੁੰਡਲੀ ਬਾਰਡਰ ਜਾ ਕੇ ਡਟਣਗੇ ਕਿਸਾਨ

ਪੰਜਾਬ ਬਿਊਰੋ

ਨਵੀਂ ਦਿੱਲੀ, 30 ਜਨਵਰੀ

ਬੀਕੇਯੂ ਏਕਤਾ (ਉਗਰਾਹਾਂ) ਨੇ ਕੁੰਡਲੀ ਬਾਰਡਰ ਵਾਲੇ ਕਿਸਾਨਾਂ ਦੀ ਹਮਾਇਤ ਵਿਚ ਡਟਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਵੱਲੋਂ ਆਰਐਸਐਸ ਦੇ ਗੁੰਡਿਆਂ ਰਾਹੀਂ ਕਰਵਾਏ ਜਾ ਰਹੇ ਹਮਲਿਆਂ ਅੱਗੇ ਡਟੇ ਬੈਠੇ ਕਿਸਾਨਾਂ ਦੀ ਤਾਕਤ ਵਧਾਉਣ ਲਈ ਇਹ ਜੱਥਾ ਅੱਜ ਰਵਾਨਾ ਹੋਵੇਗਾ। ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਵਿਚ ਸੈਂਕੜੇ ਕਿਸਾਨਾਂ ਦਾ ਜਥਾ ਟਿਕਰੀ ਬਾਰਡਰ ਤੋਂ ਕੁਝ ਘੰਟਿਆਂ ਵਿੱਚ  ਰਵਾਨਾ ਹੋਣ ਜਾ ਰਿਹਾ ਹੈ।

ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਰਿੰਗ ਰੋਡ ‘ਤੇ ਹੀ ਮਾਰਚ ਕਰਨ ਦਾ ਫ਼ੈਸਲਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ਦਾ ਗ਼ਲਤ ਫ਼ੈਸਲਾ ਸੀ ਜਿਹੜਾ ਖ਼ਾਲਿਸਤਾਨੀ ਫਿਰਕੂ ਤੱਤਾਂ ਲਈ ਸਰਕਾਰ ਦੀ ਲਾਲ ਕਿਲੇ ਵਾਲੀ ਸਾਜ਼ਿਸ਼ ਨੂੰ ਲਾਗੂ ਕਰਨ ਦਾ ਸਾਧਨ ਬਣ ਗਿਆ ।

ਪਰ ਇਸ ਵਜ੍ਹਾ ਕਾਰਨ ਹੀ ਕਿਸਾਨਾਂ ‘ਤੇ ਹਮਲੇ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਖੇਤੀ ਕਾਨੂੰਨ ਰੱਦ ਕਰਾਉਣ ਲਈ ਕੁੰਡਲੀ ਬਾਰਡਰ ‘ਤੇ ਡਟੇ ਕਿਸਾਨ ਇਸ ਅੰਦੋਲਨ ਦਾ ਹਿੱਸਾ ਹਨ ਤੇ ਜਥੇਬੰਦੀ ਉਨ੍ਹਾਂ ਦੀ ਸਹਾਇਤਾ  ਲਈ ਆਪਣੀ ਪੂਰੀ ਤਾਕਤ ਨਾਲ ਡਟੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਆਲੇ ਦੁਆਲੇ ਲੱਗੇ ਕਿਸੇ ਵੀ ਮੋਰਚੇ ‘ਤੇ ਕਿਸਾਨਾਂ ਦੀ ਸਹਾਇਤਾ ਲਈ ਉਨ੍ਹਾਂ ਦੀ ਜਥੇਬੰਦੀ ਅਜਿਹੇ ਜਥੇ ਭੇਜਣ ਵਾਸਤੇ ਤਿਆਰ ਬਰ ਤਿਆਰ ਹੈ।

Leave A Reply

Your email address will not be published.