ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਚ ਲਾਪਤਾ 11 ਨੌਜਵਾਨ ਤਿਹਾੜ ਜੇਲ੍ਹ ‘ਚ ਬੰਦ

ਰਾਜੀਵ ਮਠਾੜੂ

ਨਵੀਂ ਦਿੱਲੀ, 30 ਜਨਵਰੀ

ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਚ ਲਾਪਤਾ ਹੋਏ ਜ਼ਿਲ੍ਹਾ ਦੇ ਮੋਗਾ ਦੇ 11 ਨੌਜਵਾਨ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਹੋਣ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਹੈ।

ਸਿਰਸਾ ਨੇ ਦੱਸਿਆ ਕਿ 26 ਜਨਵਰੀ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਦੀਆਂ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਸਨ। ਉਨ੍ਹਾਂ ਨੇ ਖ਼ੁਦ ਦਿੱਲੀ ਦੇ ਜੁਆਇੰਟ ਪੁਲਿਸ ਕਮਿਸ਼ਨਰ ਨਾਲ ਇਸ ਸਬੰਧ ‘ਚ ਗੱਲਬਾਤ ਕਰਕੇ ਜਾਣਕਾਰੀ ਲਈ ਹੈ।

New Delhi: Police lathicharge farmers who were attempting to break barricades at ITO during their ‘tractor march’ on Republic Day, in New Delhi, Tuesday, Jan. 26, 2021. (PTI Photo) (PTI01_26_2021_000392B)

ਸਿਰਸਾ ਮੁਤਾਬਕ ਜੁਆਇੰਟ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਹਿੰਸਾ ਦੇ ਮਾਮਲਿਆਂ ‘ਚ ਗ੍ਰਿਫ਼ਤਾਰ ਕੀਤੇ ਗਏ ਸਾਰੇ ਨੌਜਵਾਨਾਂ ਨਾਲ ਨਿਰਪੱਖਤਾ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਨੂੰ ਵੀ ਗ਼ੈਰ-ਕਾਨੂੰਨੀ ਢੰਗ ਨਾਲ ਨਜ਼ਰਬੰਦ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਮਾਮਲਿਆਂ ‘ਚ ਦੋਸ਼ੀ ਠਹਿਰਾਏ ਗਏ ਲੋਕਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨੀ ਲੜਾਈ ਲੜ ਰਹੀ ਹੈ ਅਤੇ ਸਾਡੀ ਕਾਨੂੰਨੀ ਮਾਹਰਾਂ ਦੀ ਟੀਮ ਉਨ੍ਹਾਂ ਦੀ ਰਿਹਾਈ ਸਾਰੇ ਉਪਾਵਾਂ ਨੂੰ ਯਕੀਨੀ ਬਣਾਏਗੀ।

Leave A Reply

Your email address will not be published.