ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਇੱਕ ਰੋਜ਼ਾ ਕੀਤੀ ਭੁੱਖ ਹੜਤਾਲ

ਪੰਜਾਬ ਬਿਊਰੋ

ਨਵੀਂ ਦਿੱਲੀ, 30 ਜਨਵਰੀ

ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੱਜ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਹਜ਼ਾਰਾਂ ਕਿਸਾਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਨਵੀਂ ਦਿੱਲੀ ਦੇ ਬਾਹਰੀ ਇਲਾਕਿਆਂ ਵਿਚ ਵਿਰੋਧ ਪ੍ਰਦਰਸ਼ਨ ਸਥਾਨਾਂ ‘ਤੇ ਡੇਰਾ ਲਾਈ ਬੈਠੇ ਹਨ।
ਕਿਸਾਨ ਨੇਤਾਵਾਂ ਨੇ ਕਿਹਾ ਕਿ ਅੱਜ ਦੀ ਭੁੱਖ ਹੜਤਾਲ ਮਹਾਤਮਾ ਗਾਂਧੀ ਦੀ ਬਰਸੀ ਦੇ ਨਾਲ-ਨਾਲ ਲੋਕਾਂ ਨੂੰ ਦਰਸਾਏਗੀ ਕਿ ਪ੍ਰਦਰਸ਼ਨਕਾਰੀ ਸ਼ਾਂਤੀਪੂਰਨ ਹਨ। ਅੱਜ ਦਿੱਲੀ ਦੇ ਸਿੰਘੂ, ਗਾਜ਼ੀਪੁਰ ਤੇ ਟਿਕਰੀ ਬਾਰਡਰਾਂ ’ਤੇ ਕਿਸਾਨ ਸ਼ਾਂਤਮਈ ਢੰਗ ਨਾਲ ਭੁੱਖ ਹੜਤਾਲ ‘ਤੇ ਹਨ।

Leave A Reply

Your email address will not be published.