ਖੇਤੀ ਲਈ ਵੱਖਰੇ ਬਜਟ ਤੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਕਿਸਾਨਾਂ ਵੱਲੋਂ ਵਿਸ਼ਾਲ ਮੁਜ਼ਾਹਰਾ

ਪੰਜਾਬ ਬਿਊਰੋ

ਨਵੀਂ ਦਿੱਲੀ 1 ਫਰਵਰੀ

ਅੱਜ ਕੇਂਦਰ ਸਰਕਾਰ ਵੱਲੋਂ ਬਜਟ ਪੇਸ਼ ਕੀਤੇ ਜਾਣ ਵੇਲੇ ਭਾਰਤੀ ਕਿਸਾਨ ਏਕਤਾ ਉਗਰਾਹਾਂ ਵੱਲੋਂ ਕਿਸਾਨਾਂ ਦੀਆਂ ਅਸਲੀ ਲੋੜੀਦੀਆਂ ਮੰਗਾਂ ਲਈ ਟਿਕਰੀ ਬਾਰਡਰ ‘ਤੇ ਲੱਗੀ ਪਕੌੜਾ ਚੌਂਕ ਦੀ ਸਟੇਜ ਤੋਂ ਲੈ ਕੇ ਬਹਾਦਰਗੜ੍ਹ ਦੇ ਬਾਜ਼ਾਰ ਵਿੱਚੋਂ ਦੀ ਮੁਜ਼ਾਹਰਾ ਕਰਦੇ ਹੋਏ ਬਹਾਦਰਗੜ੍ਹ ਦੇ ਮੈਟਰੋ ਰੇਲਵੇ ਸਟੇਸ਼ਨ ਕੋਲ ਸਮਾਪਤ ਕੀਤਾ ਗਿਆ।

ਇਸ ਮੁਜ਼ਾਹਰੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ  ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਵਿਰੋਧੀ ਕਾਲੇ ਕਨੂੰਨਾਂ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਨਿਰਾ ਧੋਖਾ ਕਰਾਰ ਦਿੰਦਿਆਂ ਕਿਹਾ  ਕਿ ਕਿਸਾਨਾਂ ਦੀ ਖੁਸ਼ਹਾਲੀ ਲਈ ਇਹ ਤਿੰਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਅਤੇ ਬਿਜਲੀ ਸੋਧ ਕਾਨੂੰਨ 2020 ਤੇ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਜੁਰਮਾਨੇ ਦੀ ਸਜ਼ਾ ਬਾਰੇ ਆਰਡੀਨੈਂਸ ਰੱਦ ਕਰਕੇ  ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਸਾਰੀਆਂ ਫਸਲਾਂ ਦੇ ਭਾਅ ਤੈਅ ਕੀਤੇ ਜਾਣ,  ਸਾਰੇ ਮੁਲਕ ਚ ਸਾਰੀਆਂ ਫਸਲਾਂ ਦੀ ਘੱਟੋ ਘੱਟ ਸਹਾਇਕ ਮੁੱਲ ‘ਤੇ ਸਰਕਾਰੀ ਖਰੀਦ ਦੀ ਸੰਵਿਧਾਨਕ ਗਾਰੰਟੀ ਕੀਤੀ ਜਾਵੇ, ਜਨਤਕ ਵੰਡ ਪ੍ਰਣਾਲੀ ਸਾਰੇ ਦੇਸ਼ ਵਿੱਚ ਸ਼ਹਿਰੀ ਤੇ ਪੇਂਡੂ ਗਰੀਬਾਂ ਲਈ ਲਾਗੂ ਕੀਤੀ ਜਾਵੇ, ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹਿਆ ਸਾਰਾ ਕਰਜਾ ਮਾਫ ਕੀਤਾ ਜਾਵੇ, ਸੂਦਖੋਰੀ ਨੂੰ ਨੱਥ ਪਾਉਂਦਾ ਕਨੂੰਨ ਬਣਾਇਆ ਜਾਵੇ , ਖੇਤੀ ਲਈ ਵੱਖਰਾ ਬਜਟ ਰੱਖਿਆ ਜਾਵੇ, ਖੇਤੀ ਲਈ ਅਤੇ ਮਜ਼ਦੂਰਾਂ ਨੂੰ ਮਿਲਦੀਆਂ ਸਬਸਿਡੀਆਂ ਕੱਟਣ ਦੀ ਬਜਾਏ ਵਿੱਚ ਇਸ ਵਿੱਚ ਹੋਰ ਵਾਧਾ ਕੀਤਾ ਜਾਵੇ।

ਉਹਨਾਂ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨੂੰ ਖੇਤੀ ਬਿੱਲਾਂ ‘ਤੇ ਗੱਲਬਾਤ ਕਰਨ ਦੇ ਦਿੱਤੇ ਸੱਦੇ ਸਬੰਧੀ ਕਿਹਾ ਕਿ ਪਹਿਲਾਂ ਸਰਕਾਰ ਗਲਬਾਤ ਦਾ ਮਾਹੌਲ ਬਣਾਵੇ, ਦਿੱਲੀ ਮੋਰਚੇ ‘ਤੇ ਬੈਠੇ ਕਿਸਾਨਾਂ ‘ਤੇ ਦਹਿਸ਼ਤ ਦਾ ਮਾਹੌਲ ਖ਼ਤਮ ਕੀਤਾ ਜਾਵੇ, ਦਿੱਲੀ ਤੋਂ ਗ੍ਰਿਫਤਾਰ ਕੀਤੇ ਸਾਰੇ ਕਿਸਾਨਾ ਨੂੰ ਬਿਨਾਂ ਸ਼ਰਤ ਰਿਹਾਅ ਕੀਤੇ ਜਾਵੇ ,ਜਬਤ ਕੀਤਾ ਸਮਾਨ ਵਾਪਸ ਕੀਤਾ ਜਾਵੇ, ਕਿਸਾਨਾਂ ਤੇ ਕਿਸਾਨ ਆਗੂਆਂ  ‘ਤੇ ਪਾਏ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ।

Leave A Reply

Your email address will not be published.