VIDEO-ਕੈਪਟਨ ਦੀ ਅਗਵਾਈ ਹੇਠ ਸਰਬ ਪਾਰਟੀ ਬੈਠਕ ਹੋਈ ਸ਼ੁਰੂ

ਪੰਜਾਬ ਬਿਊਰੋ

ਚੰਡੀਗੜ੍ਹ, 2 ਫਰਵਰੀ

ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਵਾਪਰੇ ਤਾਜ਼ਾ ਘਟਨਾਕ੍ਰਮ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਭਵਨ ‘ਚ ਸਰਬ ਪਾਰਟੀ ਬੈਠਕ ਚੱਲ ਰਹੀ ਹੈ।

ਮੀਟਿੰਗ ਵਿਚ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਸਾਰੀਆਂ ਧਿਰਾਂ ਸ਼ਾਮਲ ਹਨ। ਬੈਠਕ ਦੇ ਸ਼ੁਰੂ ਹੋਣ ਤੋਂ ਪਹਿਲਾਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਯਾਦ ‘ਚ ਦੋ ਮਿੰਟ ਦਾ ਮੌਨ ਵੀ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।

ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ ‘ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। 

Leave A Reply

Your email address will not be published.