ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਵਿਆਪੀ ਚੱਕਾ ਜਾਮ ਕਰਨ ਦਾ ਕੀਤਾ ਐਲਾਨ

ਪੰਜਾਬ ਬਿਊਰੋ

ਨਵੀਂ ਦਿੱਲੀ, 2 ਫਰਵਰੀ

ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 6 ਫਰਵਰੀ ਨੂੰ ਦੇਸ਼ ਵਿਆਪੀ ਚੱਕਾ ਜਾਮ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਆਰ) ਦੇ ਆਗੂ ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਸੀਂ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਰੋਡ ਬਲੋਕ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਵਿਰੋਧ ਵਾਲੀ ਥਾਵਾਂ ‘ਤੇ ਇੰਟਰਨੈੱਟ ਦੀ ਪਾਬੰਦੀ, ਬਜਟ ਵਿੱਚ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕਰਨ ਅਤੇ ਹੋਰ ਮੁੱਦਿਆਂ ‘ਤੇ ਚੁੱਕਾ ਜਾਮ ਕਰਾਂਗੇ।

Leave A Reply

Your email address will not be published.