VIDEO-ਸੁਖਬੀਰ ਬਾਦਲ ਦੀ ਗੱਡੀ ਦੀ ਭੰਨ-ਤੋੜ ਤੇ ਫਾਈਰਿੰਗ ਤੋਂ ਬਾਅਦ ਕਾਂਗਰਸ ਖਿਲਾਫ਼ ਦਿੱਤਾ ਧਰਨਾ

ਪੰਜਾਬ ਬਿਊਰੋ

ਜਲਾਲਾਬਾਦ, 2 ਫਰਵਰੀ

ਨਗਰ ਕੌਂਸਲ ਦੀਆਂ ਚੋਣਾਂ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨੇ ਸਨ ਤਾਂ ਅਚਾਨਕ ਦੋਵਾਂ ਧਿਰਾਂ ਅੰਦਰ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਦੋਵਾਂ ਧਿਰਾਂ ਚ ਗੋਲੀਆਂ ਵੀ ਚੱਲੀਆਂ ਇਸ ਇਸ ਮੌਕੇ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਗੱਡੀ ਦੀ ਭੰਨ-ਤੋੜ ਵੀ ਕੀਤੀ ਗਈ।

ਫਿਰੋਜ਼ਪੁਰ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੇ ਦੋਸ਼ ਲਾਇਆ ਕਿ ਜਲਾਲਾਬਾਦ ਹਲਕਾ ਵਿਧਾਇਕ ਰਮਿੰਦਰ ਆਵਲਾ ਦੇ ਵਰਕਰਾਂ ਅਤੇ ਆਗੂਆਂ ਦੇ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਿਸਦੇ ਚਲਦੇ ਉਨ੍ਹਾਂ ਵੱਲੋਂ ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਚੌਂਕ ਤੇ ਧਰਨਾ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਪ੍ਰਸ਼ਾਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਲਏ ਹਨ।

Leave A Reply

Your email address will not be published.