ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਪ੍ਰਧਾਨ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਐਨਆਈਏ ਤੇ ਯੂਏ ਪੀਏ ਦੀ ਦੁਰਵਤੋਂ ਰੋਕਣ ਦੀ ਮੰਗ ਸ਼ਾਮਲ ਕਰਨ ਲਈ ਕੀਤਾ ਰਾਜ਼ੀ

ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਕੇਂਦਰ ਸਰਕਾਰ ਨੂੰ ਸਪਸ਼ਟ ਕਰੇ ਕਿ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਨਹੀਂ ਮਾਰਿਆ ਜਾ ਸਕਦਾ

ਸਰਬ ਪਾਰਟੀ ਮੀਟਿੰਗ ਵਿਚ 26 ਜਨਵਰੀ ਨੂੰ ਵਾਪਰੀਆਂ ਘਟਨਾਵਾਂ ਦੀ ਸੱਚਾਈ ਸਾਹਮਣੇ ਲਿਆਉਣ ਵਾਸਤੇ ਪੀਪਲਜ਼ ਕਮਿਸ਼ਨ ਜਾਂ ਸਟੇਟ ਕਮਿਸ਼ਨ ਕਾਇਮ ਕਰਨ ਦੀ ਲੋੜ ਨੂੰ ਉਜਾਗਰ ਕੀਤਾ

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ 88 ਕਿਸਾਨਾਂ ਦੇ ਕਰਜ਼ੇ ਮੁਆਫ ਕਰਵਾਉਣ ਲਈ ਸਰਕਾਰ ਨੂੰ ਕੀਤਾ ਰਾਜ਼ੀ

ਪੰਜਾਬ ਬਿਊਰੋ

ਚੰਡੀਗੜ੍ਹ, 2 ਫਰਵਰੀ:

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਇਸ ਲਈ ਰਾਜ਼ੀ ਕਰ ਲਿਆ ਕਿ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਹੋਣ ਵਾਲੀ ਮੀਟਿੰਗ ਦੌਰਾਨ ਕਿਸਾਨਾਂ ਤੇ ਇਹਨਾਂ ਦੇ ਹਮਾਇਤੀਆਂ ਖਿਲਾਫ ਕੌਮੀ ਜਾਂਚ ਏਜੰਸੀ (ਐਨ ਆਈ ਏ) ਤੇ ਗੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਕਾਨੂੰਨ ਯੂ  ਏ ਪੀਏ ਦੀ ਦੁਰਵਰਤੋਂ ਰੋਕਣ ਦਾ ਮਾਮਲਾ ਚੁੱਕੇਗੀ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੁ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਅਕਾਲੀ ਦਲ ਦੇ ਵਫਦ ਨੇ ਸਫਲਤਾ ਨਾਲ ਆਪਣੀ ਗੱਲ ਰੱਖੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ ਆਖਿਆ ਕਿ ਕੇਂਦਰੀ ਏਜੰਸੀਆਂ ਤੇ ਕਾਨੂੰਨਾਂ ਦੀ ਦੁਰਵਰਤੋਂ ਕਰਨ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਚੁੱਕਣ।  ਅਕਾਲੀ ਦਲ ਦੇ ਵਫਦ ਜਿਸ ਵਿਚ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ, ਨੇ ਪੰਜਾਬ ਸਰਕਾਰ ਨੂੰ ਇਹ ਵੀ ਸਪਸ਼ਟ ਕੀਤਾ ਕਿ ਉਸਨੂੰ ਮਾਮਲੇ ’ਤੇ ਸਿਧਾਂਤਕ ਸਟੈਂਡ ਲੈਣਾ ਚਾਹੀਦਾ ਹੈ ਕਿਉਂਕਿ ਕੇਂਦਰ ਸਰਕਾਰ ਰਾਜ ਸਰਕਾਰਾਂ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਯਤਨ ਕਰ ਰਹੀ ਹੈ। ਫਿਰ ਇਹ ਮਾਮਲਾ ਇਸ ਮੌਕੇ  ਅਪਣਾਏ ਸਾਂਝੇ ਮਤੇ ਵਿਚ ਵੀ ਸ਼ਾਮਲ ਕੀਤਾ ਗਿਆ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ 26 ਜਨਵਰੀ ਨੁੰ ਵਾਪਰੀਆਂ ਘਟਨਾਵਾਂ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਸਾਬੋਤਾਜ਼ ਕਰਨ ਲਈ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ਪਿਛਲੀ ਸੱਚਾਈ ਸਾਹਮਣੇ ਲਿਆਉਣ ਲਈ ਪੀਪਲਜ਼ ਕਮਿਸ਼ਨ  ਜਾਂ ਸਟੇਟ ਕਮਿਸ਼ਨ ਗਠਿਤ ਕੀਤੇ ਜਾਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਸ ਮੰਗ ਦੀ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਹਮਾਇਤ ਕੀਤੀ।

ਅਕਾਲੀ ਦਲ ਦੇ ਵਫਦ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 88 ਕਿਸਾਨਾਂ ਦੇ ਪਰਿਵਾਰਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ। ਪਾਰਟੀ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਸ ਮੰਗ ਨੂੰ ਪੂਰੀ ਕਰਜ਼ਾ ਮੁਆਫੀ ਦੇ ਵਾਅਦੇ ਨਾਲੋਂ ਵੱਖ ਰੱਖਣ ਕਿਉਂਕਿ ਉਹ ਵਾਅਦਾ ਤਾਂ ਹਾਲੇ ਪੂਰਾ ਹੋਣਾ  ਬਾਕੀ ਹੈ। ਮੁੱਖ ਮੰਤਰੀ ਨੇ ਇਸ ਲਈਸਹਿਮਤੀ ਦਿੱਤੀ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਵਫਦ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ 26 ਜਨਵਰੀ ਤੋਂ ਲਾਪਤਾ ਪੰਜਾਬੀ ਨੌਜਵਾਨਾਂ ਦਾ ਮਾਮਲਾ ਵੀ ਜ਼ੋਰਦਾਰ ਢੰਗ ਨਾਲ ਚੁੱਕਣ ਤੇ ਨਾਲ ਹੀ ਇਹਨਾਂ ਜਿਹੜੇ ਨੌਜਵਾਨਾਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਗਿਆ ਤੇ ਜੇਲ੍ਹਾਂ ਵਿਚ ਡੱਕਿਆ ਗਿਆ ਹੈ, ਉਹਨਾਂ ਦੀ ਸਹਾਇਤਾ ਕਰਨ ਦਾ ਮਾਮਲਾ ਵੀ ਚੁੱਕਣ। ਉਹਨਾਂ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਖੇਤੀਬਾੜੀਬਾਰੇ ਤਿੰਨ ਨਫਰਤੇ ਭਰੇ ਕਾਨੂੰਨ ਰੱਦ ਕਰਨ ਦਾ ਮਾਮਲਾ ਵੀ ਪ੍ਰਧਾਨ ਮੰਤਰੀ ਕੋਲ ਚੁੱਕੇ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਮੀਟਿੰਗ ਦੌਰਾਨ ਜਲਾਲਾਬਾਦ ਵਿਖੇ ਅਕਾਲੀ ਵਰਕਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਵੀ ਚੁੱਕਿਆ। ਉਹਨਾਂ ਕਿਹਾ ਕਿ ਜਿਥੇ ਅਸੀਂ  ਲੋਕਤੰਤਰੀ ਨਿਯਮਾਂ ’ਤੇ ਚਰਚਜਾ ਕਰ ਰਹੇ ਹਾਂ, ਉਥੇ ਹੀ ਪੰਜਾਬ ਦੀ ਅਸਲੀਅਤ ਇਹ ਹੈ ਕਿ ਕਾਂਗਰਸੀ ਗੁੰਡੇ ਇੰਨੇ ਦਲੇਰ ਹੋ ਗਏ ਹਨ ਕਿ ਉਹਨਾਂ ਨੇ ਸਾਬਕਾ ਉਪ ਮੁੱਖ ਮੰਤਰੀ ’ਤੇ ਕਾਤਲਾਨਾ ਹਮਲਾ ਕਰ ਦਿੱਤਾ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਮਾਮਲੇ ਵਿਚ ਫੌਰੀ ਕਾਰਵਾਈ ਕਰਨ ਵਾਸਤੇ ਵੀਆਖਿਆ।

2 Comments
  1. Hermina Verlinden says

    best dating headlines

  2. Gus Hashbarger says

    torrent search meta

Leave A Reply

Your email address will not be published.