ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਮਨਦੀਪ ਕੌਰ ਬਰਾੜ ਵਾਲੀਆ ਦੀ ਹਮਾਇਤ ਕਰਨ ਦਾ ਐਲਾਨ

ਪੰਜਾਬ ਬਿਊਰੋ

ਮੋਹਾਲੀ 5  ਫ਼ਰਵਰੀ

ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਆਏ ਦਿਨ ਪਲ-ਪਲ ਸਥਿਤੀ ਬਦਲਦੀ ਜਾ ਰਹੀ ਹੈ ਅਤੇ ਹਵਾ ਦਾ ਰੁਖ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਜਾ ਰਿਹਾ ਹੈ, ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਸਕਤੇ ਵਿਚ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਜ਼ਿਲ੍ਹਾ ਸਹਾਇਕ ਅਬਜ਼ਰਵਰ ਚਰਨਜੀਤ ਸਿੰਘ ਬਰਾੜ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਥੇ ਇਹ ਗੱਲ ਵਰਣਨਯੋਗ ਹੈ ਕਿ ਅੱਜ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਨਾਮਜ਼ਦਗੀ ਪੇਪਰ ਰੱਦ ਹੋਣ ਤੋਂ ਬਾਅਦ ਫੈਸਲਾ ਲੈਂਦੇ ਹੋਏ ਰਮਨਦੀਪ ਕੌਰ ਬਰਾੜ ਵਾਲੀਆ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ, ਕਿਉਂਕਿ ਬੀਤੇ ਕੱਲ੍ਹ ਪ੍ਰੀਤਇੰਦਰ ਕੌਰ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਗਏ ਸਨ ,ਜਿਸ ਦੇ ਚਲਦਿਆਂ ਪ੍ਰੀਤਇੰਦਰ ਕੌਰ ਦੀ ਹਾਜ਼ਰੀ ਦੀ ਹਾਜ਼ਰੀ ਵਿੱਚ ਰਮਨਦੀਪ ਕੌਰ ਬਰਾੜ ਵਾਲੀਆ ਦੀ ਹਮਾਇਤ ਕਰਨ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ। ਜਦਕਿ ਵਾਰਡ ਨੰਬਰ 22 ਤੋਂ ਗੁਰਵੀਰ ਸਿੰਘ – ਆਜ਼ਾਦ ਉਮੀਦਵਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਬਜੀਤ ਸਿੰਘ ਗੋਲਡੀ ਦੇ ਹੱਕ ਵਿੱਚ ਬੈਠਣ ਦਾ ਐਲਾਨ ਕਰ ਦਿੱਤਾ ਗਿਆ। ਜਿਸ ਨਾਲ ਸ੍ਰੋਮਣੀ ਅਕਾਲੀ ਦਲ ਦੀ ਸਥਿੱਤੀ ਬਹੁਤ ਮਜ਼ਬੂਤ ਹੋ ਗਈ।

ਮੌਜੂਦਾ ਸਿਆਸੀ ਘਟਨਾਕ੍ਰਮ ਸਬੰਧੀ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦਾਰ ਬਰਾੜ ਨੇ ਸਪੱਸ਼ਟ ਕਿਹਾ ਕਿ ਮੁਹਾਲੀ ਦੇ ਲੋਕ  ਕਾਂਗਰਸ ਸਰਕਾਰ ਦੀਆਂ ਜ਼ਿਆਦਤੀਆਂ ਅਤੇ ਆਜ਼ਾਦ ਧੜੇ ਲਾਲਚੀਪਣ ਅਤੇ ਸਰਕਾਰ ਦਾ ਸਾਥ ਦੇਣ ਦੀਆਂ ਸਾਜ਼ਿਸ਼ਾਂ ਦੇ ਤੋਂ ਤੰਗ ਆ ਚੁੱਕੇ ਹਨ ਅਤੇ ਇਨ੍ਹਾਂ ਨੂੰ ਸਬਕ ਸਿਖਾਉਣ ਦਾ ਤਹੱਈਆ ਕਰੀ ਬੈਠੇ ਹਨ। ਪ੍ਰੋ:ਚੰਦੂਮਾਜਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਤੋਰ  ਹੋਰ ਤੇਜ਼ ਕਰ ਦਿੱਤਾ ਜਾਵੇਗਾ ।ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਚਰਨਜੀਤ ਸਿੰਘ ਬਰਾੜ ਨੇ ਸਪੱਸ਼ਟ ਕਿਹਾ ਕਿ ਗੁਰਵੀਰ ਸਿੰਘ ਆਜ਼ਾਦ ਉਮੀਦਵਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਬਜੀਤ ਗੋਲਡੀ ਦੀ ਦੇ ਹੱਕ ਵਿੱਚ ਬੈਠਣ ਦਾ ਐਲਾਨ ਕਰਨ ਤੋਂ ਬਾਅਦ  ਵਾਰਡ ਨੰਬਰ 22 ਤੋਂ ਗੋਲਡੀ ਦੀ ਜਿੱਤ ਯਕੀਨੀ ਹੋ ਗਈ ਹੈ

Leave A Reply

Your email address will not be published.