ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ ਦਾ ਮੰਗਲਵਾਰ ਨੂੰ ਹੋਇਆ ਦਿਹਾਂਤ

ਪੰਜਾਬ ਬਿਊਰੋ

ਮੁੰਬਈ, 9 ਫਰਵਰੀ

ਬਾਲੀਵੁੱਡ ਫ਼ਿਲਮ ਇੰਡਸਟਰੀ ਤੋਂ ਇਕ ਹੋਰ ਦੁਖਦਾਈ ਖ਼ਬਰ ਆ ਰਹੀ ਹੈ। ਬਾਲੀਵੁੱਡ ਪ੍ਰਸਿੱਧ ਅਭਿਨੇਤਾ, ਨਿਰਮਾਤਾ ਅਤੇ ਫ਼ਿਲਮ ਨਿਰਦੇਸ਼ਕ ਰਾਜ ਕਪੂਰ ਦੇ ਬੇਟੇ ਅਤੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਹੈ। ਰਾਜੀਵ ਕਪੂਰ 58 ਸਾਲ ਦੇ ਸਨ। ਰਣਧੀਰ ਕਪੂਰ ਨੇ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕਰਦਿਆਂ ਕਿਹਾ, ‘ਮੈਂ ਆਪਣੇ ਸਭ ਤੋਂ ਛੋਟੇ ਭਰਾ ਰਾਜੀਵ ਨੂੰ ਗੁਆ ਬੈਠਾ ਹਾਂ। ਉਹ ਹੁਣ ਇਸ ਦੁਨੀਆਂ ਵਿਚ ਨਹੀਂ ਹੈ। ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਸਨੂੰ ਬਚਾ ਨਾ ਸਕਿਆ। ਮੈਂ ਅਜੇ ਵੀ ਹਸਪਤਾਲ ਵਿਚ ਹਾਂ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਮਿਲਣ ਦੀ ਉਡੀਕ ਕਰ ਰਿਹਾ ਹਾਂ। ਜਾਣਕਾਰੀ ਅਨੁਸਾਰ 58 ਸਾਲਾ ਰਾਜੀਵ ਕਪੂਰ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੇਂਬੂਰ ਸਥਿਤ ਇਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ,ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ ਹਨ।

Leave A Reply

Your email address will not be published.