ਹਰਪਾਲ ਸੰਘਾ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਮੁੜ ਕੀਤਾ ਬਹਾਲ

ਪੰਜਾਬ ਬਿਊਰੋ

ਚੰਡੀਗੜ੍ਹ, 11 ਫਰਵਰੀ

ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਦੇ ਘਟਨਾਕ੍ਰਮ ਤੋਂ ਬਾਅਦ ਹਰਪਾਲ ਸਿੰਘ ਸੰਘਾ ਪ੍ਰਧਾਨ ਆਜ਼ਾਦ ਕਿਸਾਨ ਕਮੇਟੀ ਦੋਆਬਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਉਨ੍ਹਾਂ ਵਲੋਂ ਦਿੱਤੇ ਗਏ ਸਪਸ਼ਟੀਕਰਨ ਉਪਰੰਤ ਉਨ੍ਹਾਂ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਸੰਘਾ ਨੇ ਦੱਸਿਆ ਕਿ ਉਹ ਅਣਜਾਣਪੁਣੇ ‘ਚ ਦਿੱਲੀ ਦੇ ਉਕਤ ਰੂਟ ‘ਤੇ ਚਲੇ ਗਏ ਸਨ ਪਰ ਜਦੋਂ ਉਨ੍ਹਾਂ ਨੂੰ ਗਲਤ ਰੂਟ ਸਬੰਧੀ ਪਤਾ ਲੱਗਾ ਸੀ ਤਾਂ ਉਹ ਤੁਰੰਤ ਵਾਪਸ ਆ ਗਏ ਸਨ। ਉਨ੍ਹਾਂ ਦੱਸਿਆ ਕਿ ਉਸ ਸਮੇਂ ਉਹ ਸੰਯੁਕਤ ਕਿਸਾਨ ਮੋਰਚੇ ਦੀ ਗੱਡੀ ‘ਚ ਹੀ ਸਨ ਅਤੇ ਉਨ੍ਹਾਂ ਨਾਲ ਹੋਰ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ।

Leave A Reply

Your email address will not be published.