ਤਹਿ ਰੂਟਾਂ ਤੇ ਟ੍ਰੈਕਟਰ ਪ੍ਰੇਡ ਵਿੱਚ ਸ਼ਾਮਲ ਕਿਸਾਨਾਂ ਨੂੰ ਨੋਟਿਸ ਭੇਜਣ ਦੀ ਨਿੰਦਾ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ 15 ਫਰਵਰੀ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਬਹਾਦਰਗੜ੍ਹ ਸ਼ਹਿਰ ਦੇ ਵੱਖ-ਵੱਖ ਖੇਤਰਾਂ ‘ਚ ਔਰਤਾਂ ਦੀ ਵਿਸ਼ਾਲ ਸ਼ਮੂਲੀਅਤ ਨਾਲ਼ ਲਾਮਿਸਾਲ ਮੁਜ਼ਾਹਰਾ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਆਗੂਆਂ ਤੋਂ ਇਲਾਵਾ ਉੱਘੀ ਸਮਾਜਿਕ ਕਾਰਕੁੰਨ ਡਾਕਟਰ ਨਵਸ਼ਰਨ ਤੇ ਡਾਕਟਰ ਅਰੀਤ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਮੁਜਾਹਰਾਕਾਰੀਆਂ ਵੱਲੋਂ ਖੇਤੀ ਵਿਰੋਧੀ ਕਾਲੇ ਕਾਨੂੰਨ,ਬਿਜਲੀ ਬਿੱਲ 2020 ਅਤੇ ਪਰਾਲੀ ਵਾਲਾ ਆਰਡੀਨੈਂਸ ਰੱਦ ਕਰਾਉਣ, ਸਾਰੀਆਂ ਫਸਲਾਂ ਦਾ ਘੱਟੋ ਘੱਟ ਭਾਅ ਅਤੇ ਸਰਕਾਰੀ ਖ਼ਰੀਦ ਦੀ ਗਰੰਟੀ ਕਰਾਉਣ,  ਅੰਦੋਲਨਕਾਰੀ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਾਉਣ ਅਤੇ ਪੁਲਸ ਵੱਲੋਂ ਜ਼ਬਤ ਕੀਤਾ ਸਮਾਨ ਵਾਪਸ ਲੈਣ, ਕਿਸਾਨ ਆਗੂਆਂ ਤੇ ਪਾਏ ਝੂਠੇ ਕੇਸ ਰੱਦ ਕਰਵਾਉਣ, ਸਰਵਜਨਕ ਲੋਕ ਵੰਡ ਪ੍ਰਣਾਲੀ ਰਾਹੀਂ ਸਾਰੀਆਂ ਜ਼ਰੂਰੀ ਵਸਤਾਂ ਮਿਲਣ ਦਾ ਕਾਨੂੰਨੀ ਹੱਕ ਲੈਣ,26 ਜਨਵਰੀ ਨੂੰ ਲਾਲ ਕਿਲੇ ਤੇ ਵਾਪਰੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਕੇਂਦਰੀ ਹਾਕਮਾਂ ਅਤੇ ਏਜੰਸੀਆਂ ਦੀ ਪੜਤਾਲ ਕਰਵਾਉਣ ਅਤੇ ਦੋਸ਼ੀਆਂ ਨੂੰ ਬੇਪਰਦ ਕਰਕੇ ਸਜ਼ਾਵਾਂ ਦਵਾਉਣ, ਕੁੰਡਲੀ ਬਾਰਡਰ ਤੇ ਫਾਸ਼ੀ ਹਮਲਾ ਕਰਨ ਵਾਲੇ ਭਾਜਪਾ ਫਾਸ਼ੀ ਗਿਰੋਹਾਂ ਨੂੰ ਬੇਪਰਦ ਕਰਕੇ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ  ।

ਇਸ ਤੋਂ ਪਹਿਲਾਂ ਟਿਕਰੀ ਬਾਰਡਰ ‘ਤੇ ਪਕੌੜਾ ਚੌਂਕ ਨੇੜੇ ਲੱਗੀ ਸਟੇਜ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਦੇ ਇਸ਼ਾਰੇ ‘ਤੇ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਸਰਕਾਰ ਨਾਲ ਤੈਅ ਕੀਤੇ ਗਏ ਰੂਟਾਂ ‘ਤੇ ਮਾਰਚ ਕਰਨ ਗਏ ਟਰੈਕਟਰਾਂ ਤੇ ਹੋਰ ਵਹੀਕਲਾਂ ਵਾਲਿਆਂ ਨੂੰ ਵੀ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਹੱਥਕੰਡੇ ਵਰਤ ਕੇ ਦਹਿਸ਼ਤ ਦਾ ਮਹੌਲ ਪੈਦਾ ਕਰਨ ਤੋਂ ਬਾਜ ਆਵੇ ਅਤੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਵਿਦੇਸ਼ੀ ਹਮਲਾਵਰਾਂ ਨਾਲੋਂ ਵੀ ਸਖਤ ਕਿਲੇਬੰਦੀਆਂ ਬੰਦ ਕਰੇ। ਸ਼ਹਿਰ ਵਾਸੀਆਂ ਵੱਲੋਂ ਬਹੁਤ ਵੱਡਾ ਹੁੰਗਾਰਾ ਦੇ ਕੇ ਸਰਕਾਰ ਦੀਆਂ ਕਿਸਾਨਾਂ ਅੰਦਰ ਧਾਰਮਿਕ ਵੰਡੀਆਂ ਪਾਉਣ ਦੀਆਂ ਚਾਲਾਂ ਨੂੰ ਮਾਤ ਦੇਣ ਦੀ ਜੋਰਦਾਰ ਸ਼ਲਾਘਾ ਕੀਤੀ ਗਈ।

   ਮੋਰਚੇ ਦੀ ਹਮਾਇਤ ਤੇ ਆਏ ਮੱਧ ਪ੍ਰਦੇਸ਼ ਦੇ ਕਿਸਾਨ ਆਗੂ ਰਾਧੇ ਸ਼ਾਮ ਮਾਣੋ ਨੇ ਕਿਹਾ ਕਿ ਸਾਡੇ ਰਾਜ ਵਿੱਚ ਵੀ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਵਿਆਪਕ ਵਿਰੋਧ ਲਹਿਰ ਚੱਲ ਰਹੀ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ। ਅੱਜ ਦੇ ਇਕੱਠ ਨੂੰ ਗੁਰਭਿੰਦਰ ਸਿੰਘ ਕੋਕਰੀ ਅਤੇ ਹਰਿਆਣਾ ਤੋਂ ਮਾਸਟਰ ਰਿਸਾਲ ਸਿੰਘ ਜੀਂਦ ਨੇ ਵੀ ਸੰਬੋਧਨ ਕੀਤਾ। ਲੋਕ ਪੱਖੀ ਕਲਾਕਾਰ ਗੁਰਮੇਲ ਸਿੰਘ ਘਾਲੀ , ਅਜਮੇਰ ਸਿੰਘ ਅਕਲੀਆ ,ਸੁਭਾਸ਼ ਪਿੰਡੀ ਕੰਬੋਜ ਅਤੇ ਮੇਜਰ ਸਿੰਘ ਚਮਕਾਰਾ ਨੇ ਲੋਕ ਪੱਖੀ ਗੀਤ ਪੇਸ਼ ਕੀਤੇ।

Jeeo Punjab Bureau

Leave A Reply

Your email address will not be published.