ਪੁਲਿਸ ਵਲੋਂ ਜਾਰੀ ਤਸਵੀਰ ‘ਤੇ ਪੰਜਾਬੀ ਗਾਇਕ ਨੇ ਦਿੱਤਾ ਆਪਣਾ ਸਪਸ਼ਟੀਕਰਨ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 19 ਫਰਵਰੀ

26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਸਬੰਧ ‘ਚ ਦਿੱਲੀ ਪੁਲਿਸ ਵਲੋਂ ਤਸਵੀਰ ਜਾਰੀ ‘ਤੇ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਜਾਂ ਉਨ੍ਹਾਂ ਦਾ ਕੋਈ ਵੀ ਦੋਸਤ ਲਾਲ ਕਿਲ੍ਹੇ ‘ਤੇ ਗਿਆ ਹੀ ਨਹੀਂ। ਹਾਲਾਂਕਿ ਇੰਦਰਜੀਤ ਨਿੱਕੂ ਨੇ ਇਹ ਗੱਲ ਆਖੀ ਕਿ ਉਨ੍ਹਾਂ ਨੇ ਟਰੈਕਟਰ ‘ਤੇ ਬੈਠ ਕੇ ਸਿੰਘੂ ਬਾਰਡਰ ਕੋਲ ਪ੍ਰਦਰਸ਼ਨ ਜ਼ਰੂਰ ਕੀਤਾ ਸੀ।

Jeeo Punjab Bureau

Leave A Reply

Your email address will not be published.