ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀਆਂ ਤਰੀਕਾਂ ਦਾ ਐਲ਼ਾਨ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 19 ਫਰਵਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ ਹੈ। ਇਸ ਦੌਰਾਨ ਕੈਬਨਿਟ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀਆਂ ਤਰੀਕਾਂ ਦਾ ਐਲ਼ਾਨ ਕੀਤਾ। ਪੰਜਾਬ ਦੀ ਮੌਜੂਦਾ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ 10 ਮਾਰਚ ਤੱਕ ਚੱਲੇਗਾ। ਇਸ ਦੌਰਾਨ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।ਦੱਸ ਦਈਏ ਕਿ ਮੌਜੂਦਾ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਾਲ 2021-22 ਦਾ ਬਜਟ ਪ੍ਰਸਤਾਵ ਇਸ ਸੈਸ਼ਨ ਵਿਚ ਆਖ਼ਰੀ ਵਾਰ ਕਰਨਗੇ ਕਿਉਂਕਿ ਜਨਵਰੀ 2022 ਵਿਚ ਅਗਲੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਤੈਅ ਹਨ।ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਮੌੜ ਮੰਡੀ ’ਚ ਹੋਏ ਬੰਬ ਧਮਾਕੇ ਵਿਚ ਜਾਨ ਗਵਾਉਣ ਵਾਲੇ 4 ਨਬਾਲਗਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦਾ ਫੈਸਲਾ ਕੀਤਾ ਹੈ।

Jeeo Punjab Bureau

Leave A Reply

Your email address will not be published.