ਪੰਜਾਬ ਵਿੱਚ ਰੋਜ਼ ਵਧ ਰਹੇ ਹਨ ਕੋਵਿਡ-19 ਦੇ ਨਵੇਂ ਮਾਮਲੇ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 20 ਫਰਵਰੀ

ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਿਹਾ ਹੈ ਕਿ ਕੇਰਲ, ਮਹਾਰਾਸ਼ਟਰ, ਪੰਜਾਬ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਕੋਵਿਡ-19 ਦੇ ਨਵੇਂ ਮਾਮਲੇ ਵਧੇ ਹਨ। ਮੰਤਰਾਲੇ ਨੇ ਬਿਆਨ ਵਿਚ ਕਿਹਾ ਕਿ ਛੱਤੀਸਗੜ੍ਹ ਵਿਚ ਪਿਛਲੇ ਸੱਤ ਦਿਨਾਂ ਵਿਚ ਵਾਇਰਸ ਦੀ ਲਾਗ ਦੇ ਰੋਜ਼ਾਨਾ ਕੇਸਾਂ ਵਿਚ ਵਾਧਾ ਹੋਇਆ ਹੈ। ਇਥੇ ਬੀਤੇ ਚੌਵੀ ਘੰਟਿਆਂ ਦੌਰਾਨ 259 ਨਵੇਂ ਮਾਮਲੇ ਸਾਹਮਣੇ ਆਏ। ਪੰਜਾਬ ਵਿੱਚ ਰੋਜ਼ ਮਾਮਲੇ ਵਧ ਰਹੇ ਹਨ ਤੇ ਇਥੇ 383 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ ਵਿੱਚ ਕਰੋਨਾ ਦੇ 6112 ਨਵੇਂ ਮਾਮਲੇ ਸਾਹਮਣੇ ਆਏ ਹਨ।

ਮੰਤਰਾਲੇ ਨੇ ਕਿਹਾ ਕਿ ਕੋਰਾਨਾ ਵਾਇਰਸ ਦੀ ਲਾਗ ਦੇ ਫੈਲਣ ਤੋਂ ਰੋਕਣ ਲਈ ਢੁਕਵੇਂ ਵਿਵਹਾਰ ਨੂੰ ਅਪਨਾਉਣ ਦੀ ਲੋੜ ਹੈ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕਿਸੇ ਦੀ ਮੌਤ ਨਹੀਂ ਹੋਈ। ਇਨ੍ਹਾਂ ਵਿਚ ਤੇਲੰਗਾਨਾ, ਹਰਿਆਣਾ, ਜੰਮੂ ਕਸ਼ਮੀਰ, ਝਾਰਖੰਡ, ਹਿਮਾਚਲ ਪ੍ਰਦੇਸ਼, ਤ੍ਰਿਪੁਰਾ, ਅਸਾਮ, ਚੰਡੀਗੜ੍ਹ, ਲਕਸ਼ਦੀਪ, ਮਨੀਪੁਰ, ਮੇਘਾਲਿਆ, ਲੱਦਾਖ, ਮਿਜ਼ੋਰਮ, ਸਿੱਕਮ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ ਸ਼ਾਮਲ ਹਨ।

Jeeo Punjab Bureau

Leave A Reply

Your email address will not be published.