ਭਗਤ ਸਿੰਘ ਦੇ ਭਤੀਜੇ ਨੇ ਕੇਂਦਰ ਸਰਕਾਰ ਨੂੰ ਦਿੱਤਾ ਅਲਟੀਮੇਟਮ

 ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 23 ਫਰਵਰੀ

ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਮਹੀਨਿਆਂ ਤੋਂ ਦਿੱਲੀ ਦੀ ਸਰਹੱਦਾਂ ‘ਤੇ ਬੈਠੇ ਹਨ। ਕਿਸਾਨ ਅੱਜ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰ, ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ‘ਪੱਗੜੀ ਸੰਭਾਲ ਦਿਵਸ’ ਮਨਾ ਰਹੇ ਹਨ। ਇਸ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ ‘ਤੇ ਵੱਖ -ਵੱਖ ਕਿਸਾਨ ਲੀਡਰਾਂ ਨੇ ਸੰਬੋਧਨ ਕੀਤਾ ਹੈ। ਇਸ ਮੌਕੇ ਭਗਤ ਸਿੰਘ ਸੰਧੂ (ਭਤੀਜਾ ਭਗਤ ਸਿੰਘ ) ਨੇ ਸਿੰਘੂ ਦੇ ਮੰਚ ਤੋਂ ਕੇਂਦਰ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਜੇਕਰ 23 ਮਾਰਚ ਤੱਕ ਮਸਲਾ ਹੱਲ ਨਾ ਹੋਇਆ ਤਾਂ ਉਹ 23 ਮਾਰਚ ਤੋਂ ਭੁੱਖ ਹੜਤਾਲ ਸ਼ੁਰੂ ਕਰਨਗੇ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਵੱਲੋਂ 1907 ਵਿਚ ਅੰਗਰੇਜ਼ਾਂ ਖ਼ਿਲਾਫ਼ ‘ਪੱਗੜੀ ਸੰਭਾਲ ਜੱਟਾ’ ਲਹਿਰ ਸ਼ੁਰੂ ਕੀਤੀ ਗਈ ਸੀ। ਇਹ ਲਹਿਰ 9 ਮਹੀਨੇ ਤੱਕ ਚੱਲੀ ਸੀ। ਬ੍ਰਿਟਿਸ਼ ਸਰਕਾਰ ਨੇ ਕਿਸਾਨਾਂ ਵਿਰੁੱਧ 3 ਖੇਤੀਬਾੜੀ ਕਾਨੂੰਨ ਪਾਸ ਕੀਤੇ ਸਨ, ਜਿਸ ਦੇ ਵਿਰੁੱਧ ਵਿੱਚ ਇਹ ਮੁਹਿੰਮ ਚਲਾਈ ਗਈ ਸੀ। ਬ੍ਰਿਟਿਸ਼ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਨੂੰਨਾਂ ਵਿਚ ਕਿਸਾਨਾਂ ‘ਤੇ ਟੈਕਸ ਬਹੁਤ ਜ਼ਿਆਦਾ ਵਧਾ ਦਿੱਤੇ ਗਏ ਸੀ। ਗੌਰਤਲਬ ਹੈ ਕਿ ਅੱਜ ਅਜੀਤ ਸਿੰਘ ਦਾ ਜਨਮ ਦਿਨ ਹੈ। ਇਸ ਲਈ ਇਸ ਦਿਹਾੜੇ ਨੂੰ ਕਿਸਾਨ ਜਥੇਬੰਦੀਆਂ ਨੇ ‘ਪੱਗੜੀ ਸੰਭਾਲ’ ਦਿਵਸ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ।ਕਿਸਾਨ ਅੱਜ ‘ਪੱਗੜੀ ਸੰਭਾਲ ਦਿਵਸ’ ਵਾਲੇ ਦਿਨ ਸਵੈ-ਮਾਣ ਦੇ ਪ੍ਰਤੀਕ ਵਜੋਂ ਆਪਣੀ ਖੇਤਰੀ ਪੱਗ ਨੂੰ ਪਹਿਨ ਕੇ ਸਰਕਾਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਭਗਤ ਸਿੰਘ ਦੇ ਚਾਚੇ ਅਜੀਤ ਸਿੰਘ ਦੀ ਅਗਵਾਈ ਵਿੱਚ ‘ਪੱਗੜੀ ਸੰਭਾਲ ਜੱਟਾ’ ਦੀ ਝਲਕ ਹੁਣ ਵੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਨਜ਼ਰ ਆਉਂਦੀ ਹੈ।

Jeeo Punjab Bureau

Leave A Reply

Your email address will not be published.