‘ਜਬਰ ਵਿਰੋਧੀ ਦਿਵਸ’ਤੇ ਰਾਸ਼ਟਰਪਤੀ ਨੂੰ ਭੇਜਿਆ ਜਾਣ ਵਾਲਾ ਮੰਗ ਪੱਤਰ

ਵੱਲ,
ਸ੍ਰੀਮਾਨ ਰਾਸ਼ਟਰਪਤੀ ਜੀ,
ਭਾਰਤ

ਵਿਸ਼ਾ – ਕਿਸਾਨ ਅੰਦੋਲਨ ਦੌਰਾਨ ਜੇਲ੍ਹਾਂ ਚ ਬੰਦ ਨਿਰਦੋਸ਼ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਦਰਜ਼ ਝੂਠੇ ਕੇਸ ਰੱਦ ਕਰਨ ਅਤੇ ਭੇਜੇ ਜਾ ਰਹੇ ਨੋਟਿਸਾਂ ਸੰਬੰਧੀ

ਸ੍ਰੀਮਾਨ ਜੀ,
ਨਿਮਰਤਾ ਸਹਿਤ ਬੇਨਤੀ ਹੈ ਕਿ ਪਿਛਲੇ ਛੇ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਉਣ ਸਮੇਤ ਕੁਝ ਹੋਰ ਮੰਗਾਂ ਲਈ ਵੱਖ ਵੱਖ ਤਰੀਕਿਆਂ ਅਤੇ ਵੱਖ ਵੱਖ ਪੱਧਰ ਤੇ ਸੰਘਰਸ਼ ਕਰ ਰਹੇ ਹਨ।

ਹੁਣ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਮੁੱਖ ਰੂਪ ਵਿੱਚ ਸਯੁੰਕਤ ਕਿਸਾਨ ਮੋਰਚੇ ਦੀ ਅਗੁਵਾਈ ਵਿੱਚ ਅਣਮਿੱਥੇ ਸਮੇਂ ਦੇ ਸੰਘਰਸ਼ ਲਈ ਦਿੱਲੀ ਦੇ ਆਲੇ ਦੁਆਲੇ ਇਕਤਰ ਹੋ ਕੇ ਆਪਣਾ ਰੋਸ ਜ਼ਾਹਰ ਕਰ ਰਹੇ ਹਨ ਪਰ ਭਾਰਤ ਸਰਕਾਰ ਅਤੇ ਕਈ ਸੂਬਾ ਸਰਕਾਰਾਂ ਵੱਲੋਂ ਸੈਂਕਡ਼ੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਸੁੱਟ ਦਿੱਤਾ ਗਿਆ ਹੈ ਅਤੇ ਝੂਠੇ ਕੇਸ ਬਣਾ ਦਿੱਤੇ ਗਏ ਹਨ।

ਅੱਜ ਸਾਰੇ ਦੇਸ਼ ਵਿੱਚ ਜਬਰ ਵਿਰੋਧੀ ਦਿਨ ਮਨਾਉਂਦੇ ਹੋਏ ਅਸੀ ਜ਼ਿਲ੍ਹਾ ਅਤੇ ਤਹਿਸੀਲ ਅਧਿਕਾਰੀਆਂ ਰਾਹੀਂ ਆਪ ਜੀ ਨੂੰ ਹੇਠ ਲਿਖੀਆਂ ਮੰਗਾਂ ਦਾ ਮੰਗ ਪੱਤਰ ਭੇਜ ਰਹੇ ਹਾਂ। ਆਸ ਹੈ ਤੁਸੀ ਇਸ ਸੰਬਧੀ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਉਗੇ।

  1. ਜੇਲ੍ਹਾਂ ਵਿੱਚ ਬੰਦ ਕੀਤੇ ਨਿਰਦੋਸ਼ ਕਿਸਾਨਾਂ ਤੇ ਦਰਜ ਕੀਤੇ ਪੁਲਿਸ ਕੇਸ ਰੱਦ ਕਰਕੇ ਉਨ੍ਹਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ
  2. ਕਿਸਾਨਾਂ ਅਤੇ ਉਹਨਾਂ ਦੇ ਸੰਘਰਸ਼ ਦੀ ਹਿਮਾਇਤ ਵਿਚ ਖੜੇ ਵਿਅਕਤੀਆਂ ਅਤੇ ਜਥੇਬੰਦੀਆਂ ਖ਼ਿਲਾਫ ਦਰਜ ਕੀਤੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ
  3. ਸੰਘਰਸ਼ ਚ ਸ਼ਾਮਲ ਕਿਸਾਨਾਂ ਨੂੰ ਡਰਾਉਣ ਧਮਕਾਉਣ ਅਤੇ ਕੇਸਾਂ ਵਿੱਚ ਉਲਝਾਉਣ ਲਈ ਦਿੱਲੀ ਪੁਲਿਸ,ਐੱਨਆਈਏ ਅਤੇ ਹੋਰ ਸਰਕਾਰੀ ਏਜੰਸੀਆਂ ਵਲੋਂ ਭੇਜੇ ਜਾ ਰਹੇ ਨੋਟਿਸ ਫੌਰੀ ਬੰਦ ਕੀਤੇ ਜਾਣ ਅਤੇ ਪਹਿਲਾਂ ਭੇਜੇ ਗਏ ਨੋਟਿਸ ਰੱਦ ਕੀਤੇ ਜਾਣ।
    4.ਦਿੱਲੀ ਦੀਆਂ ਹੱਦਾਂ ਤੇ ਜਾਰੀ ਕਿਸਾਨ ਮੋਰਚਿਆਂ ਦੀ ਪੁਲਿਸ ਘੇਰਾਬੰਦੀ ਦੇ ਨਾਂ ਤੇ ਆਮ ਲੋਕਾਂ ਦੇ ਬੰਦ ਕੀਤੇ ਰਸਤੇ ਖੋਲ੍ਹੇ ਜਾਣ।
    ਧੰਨਵਾਦ ਸਹਿਤ
    ਸੰਯੁਕਤ ਕਿਸਾਨ ਮੋਰਚਾ, ਸ਼ਾਮਲ ਜਥੇਬੰਦੀਆਂ ਅਤੇ ਵਿਅਕਤੀ

Leave A Reply

Your email address will not be published.