ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਰ ਰਹੀ ਹੈ ਹਰ ਸੰਭਵ ਯਤਨ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ 25 ਫਰਵਰੀ

ਦੇਸ਼ ਭਰ ਵਿੱਚ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਅੰਦੋਲਨ ਕਰ ਰਹੇ ਹਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਖੇਤੀ ਸੈਕਟਰ ਦੇ ਕਾਇਆ ਕਲਪ ਲਈ ਪਿਛਲੇ ਸੱਤ ਸਾਲਾਂ ਵਿੱਚ ਕਈ ਅਹਿਮ ਨਵੇਂ ਕਦਮ ਪੁੱਟੇ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਇਤਿਹਾਸਕ ਵਾਧਾ ਕੀਤਾ ਹੈ। ਮੋਦੀ ਨੇ ਮੁੜ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਇੱਕ ਟਵੀਟ ’ਚ ਕਿਹਾ, ‘ਸਾਡੀ ਸਰਕਾਰ ਨੂੰ ਐਮਐਸਪੀ ’ਚ ਇਤਿਹਾਸਕ ਵਾਧਾ ਕਰਨ ਦਾ ਮਾਣ ਮਿਲਿਆ ਹੈ। ਅਸੀਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।’ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਬਿਹਤਰ ਸਿੰਜਾਈ ਤੇ ਵੱਧ ਤੋਂ ਵੱਧ ਤਕਨਾਲੋਜੀ ਵੀ ਵਰਤੋਂ, ਫਸਲਾਂ ਦੇ ਬੀਮੇ ਲਈ ਵਧੇਰੇ ਕਰਜ਼ੇ ਤੇ ਮਾਰਕੀਟਾਂ, ਮਿੱਟੀ ਦੀ ਸਿਹਤ ਜਾਂਚ ਤੇ ਦਲਾਲਾਂ ਨੂੰ ਖ਼ਤਮ ਕਰਨ ਜਿਹੇ ਹੋਰ ਕਈ ਉਪਰਾਲੇ ਕੀਤੇ ਹਨ। ਪ੍ਰਧਾਨ ਮੰਤਰੀ ਦੇ ਇਨ੍ਹਾਂ ਦਾਅਵਿਆਂ ਨੂੰ ਰੱਦ ਕਰਦਿਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਕਿਸਾਨ ਦੀ ਹਾਲਤ ਦਿਨ-ਬ-ਨਿਘਰਦੀ ਜਾ ਰਹੀ ਹੈ।

Jeeo Punjab Bureau

Leave A Reply

Your email address will not be published.