ਨੌਦੀਪ ਕੌਰ ਦੇ ਖਿਲਾਫ ਦਰਜ ਕੀਤੀ ਤੀਜੀ ਐਫ.ਆਈ.ਆਰ. ‘ਚ ਮਿਲੀ ਜ਼ਮਾਨਤ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 26 ਫਰਵਰੀ

ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੀ ਰਹਿਣ ਵਾਲੀ ,ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ ‘ਤੇ ਵੀ ਸੁਣਵਾਈ ਕਰਦਿਆਂ ਨੌਦੀਪ ਕੌਰ ਦੇ ਵਿਰੁੱਧ ਦਰਜ ਤੀਜੀ ਐਫ.ਆਈ.ਆਰ. ‘ਚ ਉਸਨੂੰ ਜ਼ਮਾਨਤ ਦੇ ਦਿੱਤੀ ਹੈ।

ਉਸ ਖ਼ਿਲਾਫ਼ ਦਰਜ ਹੋਏ ਤਿੰਨ ਵਿਚੋਂ ਦੋ ਕੇਸਾਂ ‘ਚ ਪਹਿਲਾਂ ਹੀ ਉਸ ਨੂੰ ਜ਼ਮਾਨਤ ਮਿਲ ਚੁੱਕੀ ਹੈ। ਹੁਣ ਨੌਦੀਪ ਨੂੰ ਤੀਜੇ ਕੇਸ ‘ਚ ਜ਼ਮਾਨਤ ਮਿਲ ਗਈ ਹੈ। ਹੁਣ ਨੌਦੀਪ ਕੌਰ ਦੇ ਜੇਲ੍ਹ ‘ਚੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ।ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਸਮੇਤ ਦੇਸ਼ -ਵਿਦੇਸ਼ ਦੀਆਂ ਕਈ ਸ਼ਖ਼ਸੀਅਤਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੋਸ਼ਲ ਮੀਡੀਆ ਰਾਹੀਂ ਵਿਰੋਧ ਕੀਤਾ ਸੀ ।

Jeeo Punjab Bureau

Leave A Reply

Your email address will not be published.