ਬਜਟ ਸ਼ੁਰੂ ਹੁੰਦੇ ਹੀ ਅਕਾਲੀ ਦਲ ਅਤੇ ‘ਆਪ’ ਨੇ ਵਿਧਾਨ ਸਭਾ ਅੰਦਰ ਕੀਤਾ ਜ਼ਬਰਦਸਤ ਹੰਗਾਮਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ , 1 ਮਾਰਚ

ਰਾਜਪਾਲ ਦੇ ਭਾਸ਼ਣ ਨਾਲ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋ ਗਿਆ ਹੈ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਸੈਸ਼ਨ ਹੋਣ ਕਰ ਕੇ ਇਸ ਨੂੰ  ਕਾਫ਼ੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। ਇਹ ਬਜਟ ਸੈਸ਼ਨ ਪੂਰੀ ਤਰ੍ਹਾਂ ਹੰਗਾਮੇ ਭਰਿਆ ਰਹੇਗਾ ਕਿਉਂਕਿ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਨੇ ਚੋਣ ਵਾਅਦਿਆਂ ਨੂੰ  ਆਧਾਰ ਬਣਾ ਕੇ ਸਰਕਾਰ ਨੂੰ  ਸਦਨ ਵਿਚ ਘੇਰਨ ਦੀ ਰਣਨੀਤੀ ਬਣਾਈ ਹੈ।  ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ। ਬਜਟ ਸ਼ੁਰੂ ਹੁੰਦੇ ਹੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਅੰਦਰ ਜ਼ਬਰਦਸਤ ਹੰਗਾਮਾ ਕੀਤਾ ਗਿਆ।  ਅੱਜ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ। ਇਸ ਦੌਰਾਨ ਅਕਾਲੀ ਅਤੇ ‘ਆਪ’ ਵਿਧਾਇਕਾਂ ਵਲੋਂ ਰਾਜਪਾਲ ਦੇ ਭਾਸ਼ਣ ਦਾ ਵਿਰੋਧ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਭਾਸ਼ਣ ਖ਼ਤਮ ਹੋਣ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਗੈਲਰੀ ‘ਚ ਆ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਰਾਜਪਾਲ ਦੇ ਭਾਸ਼ਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਸਾਬਤ ਹੋ ਗਿਆ ਹੈ ਕਿ ਰਾਜਪਾਲ ਵੀ ਮੋਦੀ ਦਾ ਹੈ ਅਤੇ ਕੈਪਟਨ ਵੀ ਮੋਦੀ ਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਰਲ ਕੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਦੇ ਹੋਏ ਫਿਕਸਡ ਮੈਚ ਖੇਡ ਰਹੇ ਹਨ।

Jeeo Punjab Bureau

Leave A Reply

Your email address will not be published.