ਜੇਲ੍ਹ ਵਿਚ ਬੰਦ ਦੀਪ ਸਿੱਧੂ ਨੂੰ ਦਿੱਤੀ ਜਾਵੇਗੀ ਕਾਨੂੰਨੀ ਮਦਦ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 2 ਮਾਰਚ

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਕਿਹਾ ਹੈ ਕਿ ਜੇਲ੍ਹ ਵਿਚ ਬੰਦ ਦੀਪ ਸਿੱਧੂ ਨੂੰ ਕਾਨੂੰਨੀ ਮਦਦ ਦਿੱਤੀ ਜਾਵੇਗੀ। 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹਿੰਸਾ ਮਾਮਲੇ ‘ਚ ਦੀਪ ਸਿੱਧੂ ਜੇਲ੍ਹ ਵਿਚ ਬੰਦ ਹੈ। ਦਿੱਲੀ ਪੁਲਿਸ ਦੀਪ ਸਿੱਧੂ ਨੂੰ ਦਿੱਲੀ ਹਿੰਸਾ ਦਾ ਮਾਸਟਰਮਾਈਂਡ ਮੰਨਦੀ ਹੈ। ਸਿਰਸਾ ਨੇ ਇਸ ਬਾਰੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ‘ਚ ਲਿਖਿਆ ਹੈ- ਮੈਨੂੰ ਕਈ ਲੋਕਾਂ ਨੇ ਦੀਪ ਸਿੱਧੂ ਨਾਲ ਗੱਲ ਕਰਨ ਬਾਰੇ ਕਿਹਾ। ਜਿਸ ਤੋਂ ਬਾਅਦ ਮੈਂ ਉਸ ਨਾਲ ਟੈਲੀਫੋਨ ‘ਤੇ ਗੱਲ ਕੀਤੀ। ਉਹ ਸਿਹਤ ਪੱਖੋਂ ਬਿਲਕੁਲ ਠੀਕ ਹੈ। ਮੈਂ ਉਸ ਨੂੰ DSGMC ਵੱਲੋਂ ਕਾਨੂੰਨੀ ਮਦਦ ਦਾ ਭਰੋਸਾ ਦਿਵਾਇਆ ਹੈ ਜਿਸ ਤੋਂ ਬਾਅਦ ਉਹ ਛੇਤੀ ਹੀ ਰਿਹਾਅ ਹੋ ਜਾਵੇਗਾ।

Jeeo Punjab Bureau

Leave A Reply

Your email address will not be published.