ਸਰਕਾਰ ਦੀਆਂ ਕਈ ਸਾਜਿਸ਼ਾਂ ਦੇ ਬਾਵਜੂਦ ਕਿਸਾਨਾਂ ਦੇ ਪੱਕੇ ਧਰਨੇ ਜਾਰੀ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 3 ਮਾਰਚ

ਸਰਕਾਰ ਦੀਆਂ ਕਈ ਸਾਜਿਸ਼ਾਂ ਦੇ ਬਾਵਜੂਦ ਦਿੱਲੀ ਦੇ ਆਲੇ ਦੁਆਲੇ ਕਿਸਾਨਾਂ ਦੇ ਪੱਕੇ ਧਰਨੇ ਜਾਰੀ ਅਤੇ ਕਿਸਾਨਾਂ ਦੀ ਸ਼ਮੂਲੀਅਤ ਲਗਾਤਾਰ ਵਧਦੀ ਜਾ ਰਹੀ ਹੈ। ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੀਆਂ ਬਹੁਤ ਸਾਰੀਆਂ ਹਸਤੀਆਂ ਨੇ ਅੰਨਦਾਤਾ ਨੂੰ ਆਪਣਾ ਸਮਰਥਨ ਦਿੱਤਾ ਹੈ।

ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਹੀ ਹੈ।  ਹਾਲ ਹੀ ਵਿੱਚ ਇਨਕਮ ਟੈਕਸ ਵਿਭਾਗ ਨੇ ਤਾਪਸੀ ਪਨੂੰ ਅਤੇ ਹੋਰਾਂ ਨਾਲ ਸਬੰਧਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਸਰਕਾਰ ਦੇ ਇਨ੍ਹਾਂ ਸਾਰੇ ਯਤਨਾਂ ਦੀ ਨਿੰਦਾ ਅਤੇ ਵਿਰੋਧ ਕਰਦਾ ਹੈ। ਅਸੀਂ ਸਮਝਦੇ ਹਾਂ ਕਿ ਇਹ ਛਾਪੇਮਾਰੀ ਕਿਸਾਨਾਂ ਦੀ ਹਮਾਇਤ ਪ੍ਰਤੀ ਸਰਕਾਰ ਦੀ ਨਾਰਾਜ਼ਗੀ ਨੂੰ ਦਰਸਾਉਂਦੀਆਂ ਹਨ।

 ਸੰਯੁਕਤ ਕਿਸਾਨ ਮੋਰਚਾ ਨੇ ਸਮੂਹ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਸ਼ਖਸੀਅਤਾਂ ਦਾ ਧੰਨਵਾਦ ਕਰਦਾ ਹੈ, ਜਿਨ੍ਹਾਂ ਨੇ ਬਿਨਾਂ ਕਿਸੇ ਡਰ ਦੇ ਕਿਸਾਨੀ ਅੰਦੋਲਨ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ।

Jeeo Punjab Bureau

Leave A Reply

Your email address will not be published.