2021-22 ਲਈ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 4 ਮਾਰਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2021-22 ਲਈ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਰੱਖਿਆ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇੱਥੇ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਬਜਟ ਇਜਲਾਸ ਤੋਂ ਪਹਿਲਾ ਬਜਟ ਦੀਆਂ ਕਾਪੀਆਂ ਮੈਂਬਰਾਂ ਨੂੰ ਭੇਜ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਵੱਲੋਂ ਆਪਣੇ ਇਤਰਾਜ਼ ਬਜਟ ਇਜਲਾਸ ਤੋਂ ਪਹਿਲਾਂ ਭੇਜੇ ਜਾਣਗੇ। ਕਿਸਾਨੀ ਸੰਘਰਸ਼ ਬਾਰੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਦੇਖਦਿਆਂ ਹੋਇਆ ਕਿਸਾਨੀ ਅੰਦੋਲਨ ਵਾਲੇ ਸਥਾਨ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਧਾਰਨ ਟੈਂਟਾਂ ਦੀ ਥਾਂ ਤੇ ਹੁਣ ਟੀਨਾ ਵਾਲੇ ਸ਼ੈੱਡਾਂ ਅਤੇ ਗਰਮੀ ਤੋਂ ਰਾਹਤ ਲਈ ਪੱਖਿਆਂ ਦਾ ਇੰਤਜ਼ਾਮ ਕੀਤਾ ਜਾਵੇਗਾ।

Jeeo Punjab Bureau

Leave A Reply

Your email address will not be published.