ਸਰਕਾਰ ਵੱਲੋਂ ਵੈਟ ਘਟਾਉਣ ਦਾ ਭਰੋਸਾ ਦੇਣ ਤੋਂ ਨਾਂਹ ਕਰਨ ਮਗਰੋਂ ਵਿਧਾਨ ਸਭਾ ’ਚ ਵੀ ਕੀਤਾ ਰੋਸ ਪ੍ਰਦਰਸ਼ਨ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 4 ਮਾਰਚ

ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਨੇ ਕਾਂਗਰਸ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ’ਤੇ ਵੈਟ ਘਟਾ ਕੇ ਕਿਸਾਨਾਂ ਤੇ ਆਮ ਲੋਕਾਂ ਨੁੰ ਰਾਹਤ ਦੇਣ ਤੋਂ ਇਨਕਾਰ ਕਰਨ ਕਾਰਨ ਅੱਜ ਬੈਲ ਗੱਡਿਆਂ ’ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚਿਆ। ਵਿਧਾਇਕ ਦਲ ਨੇ ਇਸ ਮਾਮਲੇ ’ਤੇ ਵਿਧਾਨ ਸਭਾ ਵਿਚੋਂ ਉਦੋਂ ਵਾਕ ਆਊਟ ਕੀਤਾ ਜਦੋਂ ਸਰਕਾਰ ਨੇ ਇਹ ਵੈਟ ਦੇ ਰੂਪ ਵਿਚ ਪੈਟਰੋਲੀਅਮ ਪਦਾਰਥਾਂ ’ਤੇ ਲਾਏ ਜਾਂਦੇ ਟੈਕਸ ਨੂੰ ਘਟਾਉਣ ਦਾ ਭਰੋਸਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਸਵੇਰੇ ਵੇਲੇ ਸ਼ਰਨਜੀਤ ਸਿੰਘ ਢਿੱਲੋਂ ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਿਧਾਇਕ ਬੈਲ ਗੱਡਿਆਂ ’ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ ਤਾਂ ਜੋ ਕਾਂਗਰਸ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਘੱਟ ਤੋਂ ਘੱਟ 5 ਰੁਪਏ ਪਤੀ ਲੀਟਰ ਦੀ ਕਟੌਤੀ ਕਰਨ ਤੋਂ ਇਨਕਾਰ ਕਰਨ ਵਿਰੁੱਧ ਧਿਆਨ ਖਿੱਚਿਆ ਜਾ ਸਕੇ। ਵਿਧਾਇਕਾਂ ਨੇ ਲੋਕਾਂ ਨੂੰ ਲੁੱਟਣਾ ਬੰਦ ਕਰੋ ਤੇ ਵੈਟ ਘੱਟ ਕਰੋ ਵਰਗੇ ਨਾਅਰੇ ਵੀ ਲਗਾਏ ਤੇ ਪੰਜਾਬ ਪ੍ਰਦੇਸਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਕਰੜੇ ਹੱਥੀਂ ਲਿਆ ਜੋ ਆਪਣੀ ਸਰਕਾਰ ’ਤੇ ਪੈਟਰੋਲੀਅਮ ਪਦਾਰਥਾਂ ’ਤੇ ਵੈਟ ਘਟਾਉਣ ਲਈ ਦਬਾਅ ਬਣਾਉਣ ਦੀ ਥਾਂ ਉਲਟਾ ਪੰਜਾਬੀਆਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ ਸਿਫਰ ਕਾਲ ਦੌਰਾਨ ਇਹ ਮਾਮਲਾ ਉਠਾਇਆ ਤੇ ਮੰਗ ਕੀਤੀ ਕਿ ਸਰਕਾਰ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਘਟਾਉਣ ਦਾ ਭਰੋਸਾ ਦੁਆਵੇ। ਜਦੋਂ ਸੱਤਾਧਾਰੀ ਧਿਰ ਨੇ ਇਸ ਮੰਗ ਦਾ ਕੋਈ ਹੁੰਗਾਰਾ ਨਾ ਦਿੱਤਾ ਤਾਂ ਫਿਰ ਅਕਾਲੀ ਦਲ ਦੇ ਵਿਧਾਇਕ ਸਦਨ ਵਿਚੋਂ ਵਾਕ ਆਊਟ ਕਰ ਗਏ। ਇਸ ਮਾਮਲੇ ’ਤੇ ਬੋਲਦਿਆਂ ਸ੍ਰੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਨਾਲ ਰਲ ਕੇ ਕੇਂਦਰ ਕੋਲ ਪਹੁੰਚ ਕਰ ਕੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘਟਾਉਣ ਦੀ ਮੰਗ ਕਰਨ ਲਈ ਜਾਣ ਵਾਸਤੇ ਤਿਆਰ ਹੈ। ਉਹਨਾਂ ਕਿਹਾ ਕਿ ਅਸੀਂ ਦਿੱਲੀ ਜਾਣ ਤੇ ਇਸ ਮਾਮਲੇ ’ਤੇ ਰੋਸ ਪ੍ਰਦਰਸ਼ਨ ਕਰਨ ਵਾਸਤੇ ਵੀ ਤਿਆਰ ਹਾਂ ਪਰ ਅਜਿਹਾ ਕਰਨ ਤੋਂ ਪਹਿਲਾਂ ਕਾਂਗਰਸ ਸਰਕਾਰ ਕਿਸਾਨਾਂ ਤੇ ਆਮ ਆਦਮੀ ਨੂੰ ਰਾਹਤ ਦੇਣ ਵਾਸਤੇ ਪੈਟਰੋਲ ਅਤੇ ਡੀਜ਼ਨ ’ਤੇ ਵੈਟ ਵਿਚ ਕਟੌਤੀ ਕਰੇ। ਉਹਨਾਂ ਕਿਹਾ ਕਿ ਪੈਟਰੋਲ ’ਤੇ 27.5 ਫੀਸਦੀ ਅਤੇ ਡੀਜ਼ਲ ’ਤੇ 17.5 ਫੀਸਦੀ ਵੈਟ ਲਿਆ ਜਾ ਰਿਹਾ ਹੈ  ਜੋ ਦੇਸ਼ ਵਿਚ ਸਭ ਤੋਂ ਵੱਧ ਹੈ। ਇਸ ਦੌਰਾਨ ਇਸ ਮਾਮਲੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਪੰਜਾਬ ਵਿਚ ਪੈਟਰੋਲੀਅਮ ਪਦਾਰਥਾਂ ’ਤੇ ਵਸੂਲਿਆ ਜਾ ਰਿਹਾ ਬਹੁਤ ਜ਼ਿਆਦਾ ਵੈਟ ਘੱਟ ਕਰਨ। ਉਹਨਾਂ ਕਿਹਾ ਕਿ ਅਜਿਹਾ ਕਰਨ ਦੀ ਥਾਂ ਕਾਂਗਰਸ ਸਰਕਾਰ ਕੇਂਦਰ ਨਾਲ ਰਲ ਕੇ ਫਿਕਸ ਮੈਚ ਖੇਡ ਰਹੀ ਹੈ ਕਿਉਂਕਿ ਹਰ ਵਾਰ ਤੇਲ ਕੀਮਤਾਂ ਘਟਾਉਣ ਨਾਲ ਵੈਟ ਵਿਚ ਵੀ ਵਾਧਾ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਬਜਾਏ ਮਸਲਾ ਹੱਲ ਕਰਨ ਦੇ ਰਾਜ ਸਰਕਾਰ ਆਪਣੀ ਜ਼ਿੰੇਮਵਾਰੀ ਨੂੰ ਕੇਂਦਰ ਸਿਰ ਪਾਉਣ ਦਾ ਯਤਨ ਕਰ ਰਹੀ ਹੈ।

Jeeo Punjab Bureau

Leave A Reply

Your email address will not be published.