ਪੰਜਾਬ ਤੇ ਚੰਡੀਗੜ੍ਹ ‘ਚ ਐਤਵਾਰ ਅਤੇ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 5 ਮਾਰਚ

ਮੌਸਮ ਵਿਭਾਗ ਮੁਤਾਬਿਕ ਪੰਜਾਬ ਤੇ ਚੰਡੀਗੜ੍ਹ ‘ਚ ਐਤਵਾਰ ਅਤੇ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਸ਼ਾਮ ਤੇ ਰਾਤ ਨੂੰ 6 ਮਾਰਚ ਤੱਕ ਅਤੇ ਅਗਲੇ 24-36 ਘੰਟਿਆਂ ਦੌਰਾਨ ਉੱਤਰੀ ਅਤੇ ਪੂਰਬੀ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ (1-2 ਸੈਂਟੀਮੀਟਰ) ਹੋਣ ਦੀ ਸੰਭਾਵਨਾ ਹੈ। ਇਹ ਵੀ ਦੱਸਿਆ ਕਿ ਥੰਡਰਸਟਾਰਮ ਦੇ ਨਾਲ  ਬਿਜਲੀ ਚਮਕਨ ਅਤੇ ਤੇਜ਼ ਹਵਾਵਾਂ (ਹਵਾ ਦੀ ਗਤੀ 30-40 ਕਿਲੋਮੀਟਰ ਪ੍ਰਤੀ ਘੰਟਾ ਤੱਕ) ਚਲਣ ਦੇ ਨਾਲ-ਨਾਲ ਉੱਤਰੀ ਅਤੇ ਪੂਰਬੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਕੁਝ ਥਾਂਵਾਂ ਤੇ ਗੜੇ ਪੈਣ ਦੀ ਪੂਰੀ ਸੰਭਾਵਨਾ ਹੈ।

Jeeo Punjab Bureau

Leave A Reply

Your email address will not be published.