Punjab Budget 2021 Live Updates- ਭੋਜਨ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ

59
ਜੀਓ ਪੰਜਾਬ ਬਿਊਰੋ

ਚੰਡੀਗੜ੍ਹ , 8 ਮਾਰਚ

ਭੋਜਨ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ
 • ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ 5 ਕਿਲੋ ਕਣਕ ਪ੍ਰਤੀ ਮਹੀਨਾ ਦਿੱਤੀ ਜਾਏਗੀ ਜਿਸ ਲਈ 120 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ।
 • ਰਾਜ ਵਿੱਚ ਨਵੇਂ ਐਲ.ਪੀ.ਜੀ. ਆਉਟਲੈਟਸ ਸਥਾਪਤ ਕਰਨ ਲਈ ਲੋੜੀਂਦੀ ਪ੍ਰਵਾਨਗੀ ਜਾਰੀ ਕਰਨ ਲਈ ‘ਸਿੰਗਲ ਵਿੰਡੋ ਸਿਸਟਮ’ ਲਾਗੂ ਕੀਤਾ ਗਿਆ ਹੈ ਅਤੇ ਰਾਜ ਸਰਕਾਰ ਨੇ ਮਹਿਲਾ ਲਾਭਪਾਤਰੀਆਂ ਨੂੰ 12,23,768 ਮੁਫਤ ਐਲ.ਪੀ.ਜੀ. ਕੁਨੈਕਸ਼ਨ ਦਿੱਤੇ ਹਨ।
 • ਸੁਤੰਤਰਤਾ ਸੈਨਾਨੀ
 • ਸਾਡੇ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਵਜੋਂ, 01.04.2021 ਤੋਂ, ਰਾਜ ਸਰਕਾਰ ਨੇ ਮਾਸਿਕ ਪੈਨਸ਼ਨ ਨੂੰ 7,500 / – ਰੁਪਏ ਤੋਂ ਵਧਾ ਕੇ 9,400 / – ਕਰਨ ਦਾ ਪ੍ਰਸਤਾਵ ਦਿੱਤਾ ਹੈ        
ਲੇਬਰ ਭਲਾਈ
 • “”ਗਾਰਡੀਅਨ ਆਫ਼ ਗਵਰਨੈਂਸ” ਨੇ ਰਾਜ ਦੇ ਸਾਰੇ ਜ਼ਿਲ੍ਹੇ ਵਿਚ 4,300 ਸਰਪ੍ਰਸਤ ਨਿਯੁਕਤ ਕੀਤੇ ਹਨ
 • ਅੰਮ੍ਰਿਤਸਰ ਵਿਖੇ ਵਾਰ ਮੈਮੋਰੀਅਲ ਕੰਪਲੈਕਸ ਵਿਚ ਦੋ ਨਵੀਆਂ ਗੈਲਰੀਆਂ- 18 ਕਰੋੜ ਰੁਪਏ ਅਤੇ ਸੈਨਿਕ ਸਕੂਲ ਕਪੂਰਥਲਾ ਦੀ ਹਾਲਤ ਸੁਧਾਰਨ ਲਈ 2021-22 ਦੌਰਾਨ 5 ਕਰੋੜ ਰੁਪਏ ਦੀ ਤਜਵੀਜ਼ ਹੈ
 • ਸਾਡੀ ਸਰਕਾਰ ਨੇ ਤਾਲਾਬੰਦੀ ਦੌਰਾਨ, ਪੰਜਾਬ ਬਿਲਡਿੰਗ ਅਤੇ ਹੋਰ ਨਿਰਮਾਣ ਮਜ਼ਦੂਰ ਭਲਾਈ ਬੋਰਡ ਨਾਲ ਰਜਿਸਟਰਡ 2,90,513 ਮਜ਼ਦੂਰਾਂ ਨੂੰ ਪ੍ਰਤੀ ਵਰਕਰ 6,000 ਰੁਪਏ ਦੀ ਅੰਤਰਿਮ ਵਿੱਤੀ ਰਾਹਤ ਦਿੱਤੀ ਸੀ। ਉਨ੍ਹਾਂ ਨੂੰ ਡੀਬੀਟੀ ਦੇ ਜ਼ਰੀਏ 174 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ|

ਜਲ ਸਰੋਤ

 • ਰਾਜ ਸਰਕਾਰ ਨਹਿਰੀ ਪਾਣੀ ਦੀ ਸਹੂਲਤ ਅਤੇ ਅਨਾਜ ਦੀ ਉਤਪਾਦਕਤਾ ਨੂੰ ਵਧਾਉਣ ਲਈ ਵਚਨਬੱਧ ਹੈ। ਮੈਂ ਇਸ ਮਕਸਦ ਲਈ ਸਾਲ 2021-22 ਦੌਰਾਨ 1603 ਕਰੋੜ ਰੁਪਏ ਦੀ ਵੰਡ ਦਾ ਪ੍ਰਸਤਾਵ ਦਿੱਤਾ ਹੈ।

ਲਿਫਟ ਸਿੰਚਾਈ 

 • ਪਿੰਡ ਮੋਹੇਵਾਲ, ਝਿੰਜਰੀ, ਤਾਰਾਪੁਰ ਅਤੇ ਥੱਪਲ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਲਿਫਟ ਸਿੰਚਾਈ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।
 • ਨਰਡ, ਮਿਸੇਵਾਲ, ਚੀਕਨਾ ਪਿੰਡਾਂ ਲਈ 15 ਕਰੋੜ ਰੁਪਏ ਦੀ ਲਾਗਤ ਨਾਲ ਦੂਜੀ ਲਿਫਟ ਸਿੰਚਾਈ ਯੋਜਨਾ ਪ੍ਰਗਤੀ ਅਧੀਨ ਹੈ ਅਤੇ 2021-22 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।
 • ਇਸ ਤੋਂ ਇਲਾਵਾ, ਨਹਿਰਾਂ, ਜੋ ਇਸ ਵੇਲੇ ਪ੍ਰਗਤੀ ਅਧੀਨ ਹਨ, ਤੇ ਰੈਗੂਲੇਟਰ ਢਾਂਚਿਆਂ ਦੇ ਨਵੀਨੀਕਰਣ ਅਤੇ ਆਧੁਨਿਕੀਕਰਨ ਲਈ 15 ਕਰੋੜ ਰੁਪਏ ਪ੍ਰਦਾਨ ਕੀਤੇ ਜਾ ਰਹੇ ਹਨ।
 • ਰਾਜ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿਚ 347.0 ਕਿਲੋਮੀਟਰ ‘ਤੇ ਲਾਹੌਰ ਸ਼ਾਖਾ ਪ੍ਰਣਾਲੀ ਦੀ ਕੰਕਰੀਟ ਲਾਈਨਿੰਗ ਪੁਨਰਵਾਸ, ਨਵੀਨੀਕਰਨ ਅਤੇ ਆਧੁਨਿਕੀਕਰਨ ਕਰਨ ਦਾ ਪ੍ਰਸਤਾਵ ਦਿੱਤਾ ਹੈ ਜੋ ਇਨ੍ਹਾਂ ਜ਼ਿਲ੍ਹਿਆਂ ਦੇ ਅਧੀਨ ਆਉਂਦੇ 150 ਪਿੰਡਾਂ ਨੂੰ ਲਾਭ ਪ੍ਰਦਾਨ ਕਰੇਗਾ। ਇਸ ਮੰਤਵ ਲਈ 2021-22 ਵਿਚ 150 ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

Jeeo Punjab Bureau

Leave A Reply

Your email address will not be published.