ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕਰਦਿਆਂ ਸਦਨ ‘ਚੋਂ ਕੀਤਾ ਵਾਕਆਊਟ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 10 ਮਾਰਚ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖਰੀ ਦਿਨ ਸਵਾਲ ਜਵਾਬ ਦੀ ਕਾਰਵਾਈ ਜਾਰੀ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਹਿਲਾ ਦਿਵਸ ਮੌਕੇ ਮਹਿਲਾ ਅਧਿਆਪਕਾਂ ਅਤੇ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦਾ ਮਾਮਲਾ ਵਿਧਾਨ ਸਭਾ ਵਿਚ ਚੁੱਕਿਆ ਹੈ। ਇਸ ਦੌਰਾਨ ਬਜਟ ਇਜਲਾਸ ਦੇ ਆਖ਼ਰੀ ਦਿਨ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ ਹੋਇਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੀ ਬਦਸਲੂਕੀ ਦੇ ਮਾਮਲੇ ‘ਤੇ ਕਾਂਗਰਸ ਸਰਕਾਰ ਨੂੰ ਘੇਰਿਆ ਹੈ। ਅਕਾਲੀ ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਸਦਨ ‘ਚੋਂ ਵਾਕਆਊਟ ਕੀਤਾ ਹੈ। ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਗਾਇਆ ਹੈ ਕਿਆਪਣੀਆਂ ਮੰਗਾਂ ਨੂੰ ਲੈ ਕੇ 8 ਮਾਰਚ ਨੂੰ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ ਨਾਲ ਕਾਂਗਰਸੀ ਵਰਕਰਾਂ ਨੇ ਬਦਸਲੂਕੀ ਕੀਤੀ ਹੈ। ਅਕਾਲੀ ਦਲ ਨੇ ਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕਰਨ ਵਾਲੇ ਕਾਂਗਰਸੀ ਵਰਕਰਾਂ ਅਤੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਆਂਗਣਵਾੜੀ ਵਰਕਰਾਂ ‘ਤੇ ਦਰਜ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ। ਮਜੀਠੀਆ ਦੀ ਅਗਵਾਈ ‘ਚ ਅਕਾਲੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕਰਦਿਆਂ ਸਦਨ ‘ਚੋਂ ਵਾਕਆਊਟ ਕਰ ਦਿੱਤਾ ਹੈ।

Jeeo Punjab Bureau

Leave A Reply

Your email address will not be published.