PSPCL ਨੇ JIO ਦੀਆਂ ਸਿੰਮਾਂ ਵਰਤਣ ਦੇ ਹੁਕਮ ਕੀਤੇ ਜਾਰੀ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 10 ਮਾਰਚ

ਪਾਵਰਕੌਮ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਜੀਓ ਦੀਆਂ ਸਿੰਮਾਂ ਵਰਤਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਉਥੇ ਹੀ ਹੁਕਮਾਂ ਦੇ ਜਾਰੀ ਹੋਣ ਨਾਲ ਨਵੀਂ ਚਰਚਾ ਵੀ ਛਿੜ ਗਈ ਹੈ। ਇੱਕ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਜੀਓ ਦੀਆਂ ਸਿੰਮਾਂ ਦੇ ਬਾਈਕਾਟ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਪਾਵਰਕੌਮ ਦੇ ਤਾਜ਼ਾ ਹੁਕਮਾਂ ਮਗਰੋਂ ਪੰਜਾਬ ਸਰਕਾਰ ਉੱਪਰ ਵੀ ਸਵਾਲ ਉੱਠਣ ਲੱਗੇ ਹਨ। ਮਿਲੀ ਜਾਣਕਾਰੀ ਅਨੁਸਾਰ ਪਾਵਰਕੌਮ ਵੱਲੋਂ ਇਸ ਬਾਰੇ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ‘ਚ ਮੁਲਾਜ਼ਮਾਂ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਹੁਣ ਵੋਡਾਫੋਨ ਦੀ ਤਾਂ ਜੀਓ ਦੀਆਂ ਸਿੰਮਾਂ ਜਾਰੀ ਕੀਤੀ ਜਾਣਗੀਆਂ। ਵਿਭਾਗ ਵੱਲੋਂ ਸਾਰੇ ਹਲਕਿਆਂ ਅਧੀਨ ਹੁਣ ਤੱਕ ਜਾਰੀ ਹੋਏ ਵੋਡਾਫੋਨ ਮੋਬਾਈਲ ਸਿੰਮ ਕਾਰਡਾਂ ਬਾਰੇ ਸੂਚਨਾ ਤਿਆਰ ਕਰਕੇ ਅੱਜ ਦੁਪਹਿਰ 3 ਵਜੇ ਤੱਕ ਹਰ ਹਾਲਤ ‘ਚ ਭੇਜਣ ਲਈ ਕਿਹਾ ਗਿਆ ਹੈ। ਇਸ ਬਾਰੇ ਪਾਵਰਕੌਮ ਮੈਨੇਜਮੈਂਟ ਤੇ ਰਿਲਾਇੰਸ ਜੀਓ ਵਿਚਾਲੇ ਸਮਝੌਤਾ ਹੋਣ ਜਾ ਰਿਹਾ ਹੈ।

ਪਾਵਰਕੌਮ ਵੱਲੋਂ ਪੱਤਰ ਨੰਬਰ 25/9/2522 ਮਿਤੀ 1/3/ 2021, ਉਪ ਮੁੱਖ ਇੰਜਨੀਅਰ ਵੰਡ ਉੱਤਰ ਜ਼ੋਨ ਜਲੰਧਰ ਵੱਲੋਂ ਭੇਜਿਆ ਜਾ ਰਿਹਾ ਹੈ। ਇਸ ਮੁਤਾਬਕ ਅਦਾਰੇ ਅੰਦਰ ਵੋਡਾਫੋਨ ਮੋਬਾਈਲ ਸਿਮ ਦੀ ਥਾਂ ਹੁਣ ਰਿਲਾਇੰਸ ਜੀਓ ਦੇ ਸਿੰਮ ਜਾਰੀ ਕੀਤੇ ਜਾਣ ਸਬੰਧੀ ਸੂਚਿਤ ਕਰਦਿਆਂ ਵੋਡਾਫੋਨ ਦੇ ਪਹਿਲਾਂ ਤੋਂ ਚੱਲ ਰਹੇ ਸਿੰਮਾਂ ਦਾ ਵੇਰਵਾ ਮੰਗਿਆ ਗਿਆ ਹੈ।

Jeeo Punjab Bureau

Leave A Reply

Your email address will not be published.