Anganwadi ਵਰਕਰਾਂ ਨਾਲ ਕੀਤੀ ਬਦਸਲੂਕੀ ਵਿਰੁੱਧ ਰੋਸ ਵਜੋਂ ਕੀਤਾ Walkout

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 10 ਮਾਰਚ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੀ ਬਠਿੰਡਾ ਰਿਹਾਇਸ਼ ਦੇ ਅੱਗੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨਾਲ ਕੀਤੀ ਬਦਸਲੂਕੀ ਦੇ ਵਿਰੁੱਧ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal (SAD)) ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿਚੋਂ ਵਾਕ ਆਊਟ ਕੀਤਾ।

ਇਹਨਾਂ ਵਿਧਾਇਕਾਂ ਨੇ ਆਂਗਣਵਾੜੀ ਵਰਕਰਾਂ  ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਸਰਕਾਰ ਦੇ ਖਿਲਾਫ ਸਦਨ ਦੇ ਕੇਂਦਰ ਵਿਚ ਆ ਕੇ ਤੇ ਬਾਹਰ ਵੀ ਨਾਅਰੇਬਾਜ਼ੀ ਕੀਤੀ।

ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਦਾ ਕਸੂਰ ਸਿਰਫ ਇੰਨਾ ਸੀ ਕਿ  ਉਹ ਵਿੱਤ ਮੰਤਰੀ ਨੂੰ ਉਹਨਾਂ ਨਾਲ ਕੀਤਾ ਵਾਅਦਾ ਚੇਤੇ ਕਰਵਾਉਣ ਆਈਆਂ ਸਨ।  ਉਹਨਾਂ ਕਿਹਾ ਕਿ ਬਦਲੇ ਵਿਚ ਉਹਨਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਤੇ ਛੇੜਛਾੜ ਵੀ ਕੀਤੀ ਗਈ।

ਅਕਾਲੀ ਵਿਧਾਇਕਾਂ ਨੇ  ਵਿੱਤ ਮੰਤਰੀ ਦੇ ਇਸ਼ਾਰ ’ਤੇ ਆਂਗਣਵਾੜੀ ਵਰਕਰਾਂ ਖਿਲਾਫ ਗੈਰ ਜ਼ਮਾਨਤੀ ਕੇਸ ਦਰਜ ਕਰਨ ਲਈ ਬਠਿੰਡਾ ਪੁਲਿਸ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਇਹ ਪੇਸ਼ ਆਉਣ ਦਾ ਕੋਈ ਤਰੀਕਾ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਮਹਿਲਾ ਵਰਕਰਾਂ ਨਾਲ ਉਦੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ਜਦੋਂ ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਸੀ। ਵਿਧਾਇਕਾਂ ਨੇ ਸਰਕਾਰ ਨੂੰ ਕਿਹਾ ਕਿ ਉਹ ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਸੁਣੇ ਤੇ ਉਹਨਾਂ ਦਾ ਨਿਪਟਾਰਾ ਕਰੇ ਜਾਂ ਫਿਰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਹਨਾਂ ਹਿਕਾ ਕਿ ਅਸੀਂ ਆਪਣੀਆਂ ਆਂਗਣਵਾੜੀ ਭੈਣਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹਾਂ ਤੇ ਅਸੀਂ ਇਸ ਹੰਕਾਰੀ ਤੇ ਬੇਦਿਲ ਸਰਕਾਰ ਦੇ ਖਿਲਾਫ ਸੰਘਰਸ਼ ਵਿਚ ਉਹਨਾਂ ਦਾ ਡੱਟ ਕੇ ਸਾਥ ਦਿਆਂਗੇ।

Jeeo Punjab Bureau

Leave A Reply

Your email address will not be published.