ਧਰਨੇ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਅੱਜ ਵਾਪਿਸ ਲੈਣ ਦਾ ਕੀਤਾ ਐਲਾਨ

95

ਜੀਓ ਪੰਜਾਬ ਬਿਊਰੋ

ਚੰਡੀਗੜ, 11 ਮਾਰਚ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਜੰਡਿਆਲਾ ਗੁਰੂ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਅੱਜ ਵਾਪਿਸ ਲੈਣ ਦਾ ਐਲਾਨ ਕੀਤਾ ਹੈ। ਉਹ ਧਰਨਾ ਪਿਛਲੇ 169 ਦਿਨਾਂ ਤੋਂ ਚੱਲ ਰਿਹਾ ਸੀ ਜਿਸਨੂੰ ਅੱਜ ਖਤਮ ਕਰ ਦਿੱਤਾ ਜਾਵੇਗਾ।

ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਨ ਸਿੰਘ ਪੰਧੇਰ ਨੇ ਮੀਡੀਆ ਨੂੰ ਇੱਕ ਵੀਡੀਓ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਕਿ ਕਣਕ ਦੀ ਪੱਕੀ ਫ਼ਸਲ ਦੀ ਕਟਾਈ ਅਤੇ ਝੋਨੇ ਦੇ ਬਿਜਾਈ ਤੱਕ ਕਿਸਾਨਾਂ ਨੂੰ ਟਰੈਕਟਰਾਂ ਦੀ ਜ਼ਰੂਰਤ ਹੈ ਜਿਸ ਕਰਕੇ ਝੋਨੇ ਦੀ ਬਿਜਾਈ ਤੱਕ ਇਸ ਧਰਨੇ ਨੂੰ ਵਾਪਿਸ ਲੈਣ ਦਾ ਫ਼ੈਸਲਾ ਸੂਬਾ ਕਮੇਟੀ ਵੱਲੋਂ ਲਿਆ ਗਿਆ ਹੈ।

Jeeo Punjab Bureau

Leave A Reply

Your email address will not be published.