ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਹੋਇਆ ਸਖਤ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ , 11 ਮਾਰਚ

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਫ਼ਿਰ ਸਖ਼ਤੀ ਕਰ ਦਿੱਤੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਕਈ ਅਹਿਮ ਫੈਸਲੇ ਲੈਂਦਿਆਂ ਪ੍ਰਸ਼ਾਸਨ ਨੇ ਲੋਕਾਂ ਦੇ ਇਕੱਠ ‘ਤੇ ਪਾਬੰਦੀਆਂ ਲਗਾਈਆਂ ਹਨ, ਪ੍ਰਾਇਮਰੀ ਸਕੂਲਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨਸ ਸਮਾਜਿਕ, ਧਾਰਮਿਕ, ਸਭਿਆਚਾਰਕ ਤੇ ਹੋਰ ਪਰਿਵਾਰਕ ਸਮਾਗਮਾਂ ਵਿੱਚ ਮਹਿਮਾਨਾਂ ਦੀ ਗਿਣਤੀ ਨੂੰ ਮੁੜ ਸੀਮਤ ਕੀਤਾ ਗਿਆ ਹੈ। ਇਨਡੋਰ ਪ੍ਰੋਗਰਾਮਾਂ ਵਿੱਚ ਹੁਣ 100 ਜਦਕਿ ਆਊਟਡੋਰ ਪ੍ਰੋਗਰਾਮਾਂ ਵਿੱਚ 200 ਤੋਂ ਵੱਧ ਲੋਕ ਸ਼ਾਮਿਲ ਨਹੀਂ ਹੋਣਗੇ। ਸ਼ਹਿਰ ਦੇ ਪ੍ਰਾਇਮਰੀ ਦੇ ਸਕੂਲ ਉਦੋਂ ਤੱਕ ਬੰਦ ਰਹਿਣਗੇ, ਜਦੋਂ ਤੱਕ ਕੋਰੋਨਾ ਖ਼ਤਮ ਨਹੀਂ ਹੁੰਦਾ। ਇਸ ਸਬੰਧੀ ਵੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਸਥਿਤੀ ਬਾਰੇ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਆਦੇਸ਼ ਜਾਰੀ ਕੀਤੇ ਹਨ। ਵੀਪੀ ਸਿੰਘ ਬਦਨੌਰ ਨੇ ਕੋਰੋਨਾ ਤੋਂ ਬਚਣ ਲਈ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣ ਕਰਨ ਦੇ ਹੁਕਮ ਦਿੱਤੇ ਹਨ।

ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਸ਼ਹਿਰ ਵਿੱਚ ਰਾਤ ਦਾ ਕਰਫਿਊ ਨਾ ਲਗਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਵਿਆਹਾਂ ਤੇ ਹੋਰ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਲੋਕਾਂ ਦੀ ਗਿਣਤੀ ਸੀਮਤ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਲੋਕ ਮਾਸਕ ਨਹੀਂ ਪਾਉਂਦੇ ਮੁਹਿੰਮ ਚਲਾ ਕੇ ਉਨ੍ਹਾਂ ਦੇ ਚਲਾਨ ਕੱਟੇ ਜਾਣ।

Jeeo Punjab Bureau

Leave A Reply

Your email address will not be published.