3 ਦਿਨ ਨਹੀਂ ਚੱਲਣਗੀਆਂ Punjab Roadways ਦੀਆਂ ਬੱਸਾਂ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ , 11 ਮਾਰਚ

ਪਨਬਸ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਵਿੱਚ 3 ਦਿਨਾਂ ਲਈ ਹੜਤਾਲ ‘ਤੇ ਜਾ ਚੁੱਕੇ ਹਨ ਅਤੇ CM Capt. Amarinder Singh ਦੀ ਕੋਠੀ ਦਾ ਵੀ ਘਿਰਾਓ ਕਰਨ ਦੀ ਤਿਆਰੀ ਕਰ ਚੱਕੇ ਹਨ। ਜਾਣਕਾਰੀ ਅਨੁਸਾਰ ਪੂਰੇ ਪੰਜਾਬ ਵਿੱਚ 18 ਡਿਪੂਆਂ ਵਿੱਚ ਹੜਤਾਲ ਕੀਤੀ ਗਈ ਹੈ। ਇਸ ਹੜਤਾਲ ਦੌਰਾਨ Punjab Government ਨੂੰ ਤਿੰਨ ਦਿਨਾਂ ਵਿੱਚ ਲਗਪਗ 18 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ। ਪਨਬਸ ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਤੋਂ ਉਹ ਮੰਗ ਕਰ ਰਹੇ ਹਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਵੇ ਤੇ ਨਾਲ ਹੀ ਉਨ੍ਹਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ। ਪਨਬਸ ਕਰਮਚਾਰੀਆਂ ਨੇ ਕਿਹਾ ਕਿ ਕੱਲ੍ਹ ਪਟਿਆਲਾ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ ਤੇ ਉਸ ਤੋਂ ਬਾਅਦ ਪਰਸੋਂ ਤੋਂ ਹੀ ਹੜਤਾਲ ਜਾਰੀ ਰਹੇਗੀ। ਇਸ ਦੇ ਨਾਲ ਹੀ ਪਨਬਸ ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਮੰਗਾਂ ਪ੍ਰਤੀ ਸਹਿਮਤ ਨਹੀਂ ਹੋਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।

Jeeo Punjab Bureau

Leave A Reply

Your email address will not be published.