VIDEO-Singhu Border ‘ਤੇ ਪੱਕੇ ਮਕਾਨਾਂ ਦੀ ਉਸਾਰੀ ਸ਼ੁਰੂ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ , 12 ਮਾਰਚ

ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 107 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਜਿਵੇਂ ਜਿਵੇਂ ਗਰਮੀ ਵੱਧਦੀ ਜਾ ਰਹੀ ਹੈ ,ਕਿਸਾਨਾਂ ਵੱਲੋਂ ਗਰਮੀ ਤੋਂ ਬਚਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਹੁਣ ਕਿਸਾਨਾਂ ਨੇ ਸਿੰਘੂ ਬਾਰਡਰ ‘ਤੇ ਪੱਕੇ ਮਕਾਨਾਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਮਕਾਨਾਂ ਨੂੰ ਬਣਾਉਣ ਲਈ ਮਿਸਤਰੀ ਪੰਜਾਬ ਤੋਂ ਬੁਲਾਏ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਸਰਕਾਰ ਉਨ੍ਹਾਂ ਦੀ ਮੰਗਾਂ ਨਹੀਂ ਮੰਨਦੀ ਤਦ ਉਹ ਵਾਪਿਸ ਨਹੀਂ ਜਾਣਗੇ। ਇਨ੍ਹਾਂ ਮਕਾਨ ‘ਚ ਫਰਿੱਜ,ਏਸੀ,ਪੱਖੇ ਸਭ ਦਾ ਪ੍ਰਬੰਧ ਹੋਵੇਗਾ।

Jeeo Punjab Bureau

Leave A Reply

Your email address will not be published.