ਸਾਬਕਾ MLA ਦਾ COVID-19 ਕਾਰਨ ਹੋਇਆ ਦਿਹਾਂਤ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 13 ਮਾਰਚ

ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ੍ਹ ਦਾ ਅੱਜ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਹ 79 ਵਰ੍ਹਿਆਂ ਦੇ ਸਨ ਤੇ ਕਰੀਬ 4 ਦਿਨਾਂ ਤੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਜੇਰੇ ਇਲਾਜ ਸਨ। ਸਾਹ ਲੈਣ ਵਿਚ ਤਕਲੀਫ਼ ਹੋਣ ਮਗਰੋਂ ਵੈਂਟੀਲੇਟਰ ’ਤੇ ਸਨ। ਉਨ੍ਹਾਂ ਦੇ ਦਿਹਾਂਤ ਦਾ ਪਤਾ ਲੱਗਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ। ਨਜ਼ਦੀਕੀ ਪਰਿਵਾਰਕ ਮੈਂਬਰ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਸ: ਮਰਾੜ੍ਹ ਦਾ ਅੰਤਿਮ ਸਸਕਾਰ 14 ਮਾਰਚ ਨੂੰ ਸਵੇਰੇ 11 ਵਜੇ ਪਿੰਡ ਮਰਾੜ੍ਹ ਕਲਾਂ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗਾ।

Jeeo Punjab Bureau

Leave A Reply

Your email address will not be published.