BJP Leader ਯਸ਼ਵੰਤ ਸਿਨਹਾ ਤ੍ਰਿਣਮੂਲ ਕਾਂਗਰਸ ਵਿਚ ਹੋਏ ਸ਼ਾਮਲ

55

ਜੀਓ ਪੰਜਾਬ ਬਿਊਰੋ

ਕੋਲਕਾਤਾ, 13 ਮਾਰਚ

ਸਾਬਕਾ ਕੇਂਦਰੀ ਮੰਤਰੀ ਅਤੇ BJP ਨੇਤਾ ਯਸ਼ਵੰਤ ਸਿਨਹਾ ਕੋਲਕਾਤਾ ਦੇ TMC ਭਵਨ ਪਹੁੰਚੇ ਹਨ ਅਤੇ ਅੱਜ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਟੀਐਮਸੀ ਦਾ ਝੰਡਾ ਲਹਿਰਾਇਆ ਅਤੇ ਮਮਤਾ ਬੈਨਰਜੀ ਦੀ ਪਾਰਟੀ ਵਿਚ ਸ਼ਾਮਲ ਹੋਏ। ਯਸ਼ਵੰਤ ਲੰਬੇ ਸਮੇਂ ਤੋਂ ਭਾਜਪਾ ਤੋਂ ਨਾਰਾਜ਼ ਸੀ ਅਤੇ ਕਈ ਵਾਰ ਭਾਜਪਾ ਖਿਲਾਫ ਬਿਆਨ ਦਿੱਤੇ ਸੀ। ਭਾਜਪਾ ਦੀ ਆਲੋਚਨਾ ਕਰਦਿਆਂ ਯਸ਼ਵੰਤ ਸਿਨਹਾ ਨੇ ਮੀਡੀਆ ਨੂੰ ਕਿਹਾ, ‘ਲੋਕਤੰਤਰ ਦੀ ਤਾਕਤ ਲੋਕਤੰਤਰ ਦੀਆਂ ਸੰਸਥਾਵਾਂ ਹਨ। ਅੱਜ ਤਕਰੀਬਨ ਹਰ ਸੰਸਥਾ ਕਮਜ਼ੋਰ ਹੋ ਗਈ ਹੈ, ਜਿਸ ਵਿੱਚ ਦੇਸ਼ ਦੀ ਨਿਆਂਪਾਲਿਕਾ ਵੀ ਸ਼ਾਮਲ ਹੈ। ਇਹ ਸਾਡੇ ਦੇਸ਼ ਲਈ ਸਭ ਤੋਂ ਵੱਡਾ ਖ਼ਤਰਾ ਬਣ ਗਿਆ ਹੈ।

Jeeo Punjab Bureau

Leave A Reply

Your email address will not be published.