Kisan Maha Sammelan ਰਾਹੀਂ ਅਸੀਂ ਅੰਦੋਲਨ ਨੂੰ ਮਜ਼ਬੂਤ ਬਣਾਵਾਂਗੇ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 13 ਮਾਰਚ

ਆਮ ਆਦਮੀ ਪਾਰਟੀ (AAP) 21 ਮਾਰਚ ਨੂੰ ਬਾਘਾ ਪੁਰਾਣਾ ਵਿੱਚ ਹੋਣ ਵਾਲੇ ਪਾਰਟੀ ਦੇ ਕਿਸਾਨ ਮਹਾਂਸੰਮੇਲਨ (Kisan Maha Sammelan) ਦੀਆਂ ਤਿਆਰੀਆਂ ਵੱਡੀ ਪੱਧਰ ਉੱਤੇ ਚਲ ਰਹੀਆਂ ਹਨ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ (LoP) ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ‘ਆਪ’ ਆਗੂ ਸੋਨੂੰ ਜਾਫਰ ਨਾਲ ਅਜਨਾਲਾ ਵਿੱਚ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ ਸੰਬੋਧਨ ਕੀਤਾ। ਉਥੇ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਤੋਂ ਇਕ ਸੇਵਾਦਾਰ ਵਜੋਂ ਕਿਸਾਨਾਂ ਨਾਲ ਖੜ੍ਹੀ ਹੈ। ਹੁਣ ਪਾਰਟੀ ਕਿਸਾਨ ਮਹਾਸੰਮੇਲਨ ਰਾਹੀਂ ਕਿਸਾਨਾਂ ਦੀ ਆਵਾਜ਼ ਬੁਲੰਦ ਕਰੇਗੀ ਅਤੇ ਅੰਦੋਲਨ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਅਜਨਾਲਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ 21 ਮਾਰਚ ਨੂੰ ਬਾਘਾ ਪੁਰਾਣਾ ਵਿੱਚ ਹੋਣ ਵਾਲੇ ਕਿਸਾਨ ਮਹਾਂਸੰਮੇਲਨ ਵਿੱਚ ਸ਼ਮੂਲੀਅਤ ਕਰਨ ਅਤੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਬਣਾਉਣ।

ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀ ਪਹਿਲੀ ਪਾਰਟੀ ਹੈ ਅਤੇ ਕਿਸਾਨਾਂ ਦੇ ਦਿੱਲੀ ਧਰਨੇ ਨੂੰ ਸਮਰਥਨ ਦੇਣ ਵਾਲੀ ਪਹਿਲੀ ਪਾਰਟੀ ‘ਆਪ’ ਹੈ। ਅਸੀਂ ਹਮੇਸ਼ਾਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਸੰਘਰਸ਼ ਕੀਤਾ ਅਤੇ ਉਨ੍ਹਾਂ ਦਾ ਸਹਿਯੋਗ ਕਰਨ ਦਾ ਹਰ ਸੰਭਵ ਯਤਨ ਕੀਤਾ। ਸਾਡੇ ਆਗੂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰੀ ਦੇ ਵਰਕਰਾਂ ਨੇ ਕਿਸਾਨਾਂ ਲਈ ਇਕ ਸੇਵਾਦਾਰ ਵਜੋਂ ਕੰਮ ਕੀਤਾ ਹੈ। ਜਦੋਂ ਕਿਸਾਨ ਮੁਸ਼ਕਲਾਂ ਦਾ ਸਾਹਮਣੇ ਕਰਨ ਦੇ ਬਾਅਦ ਦਿੱਲੀ ਬਾਰਡਰ ਪਹੁੰਚੇ ਤਾਂ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੀ ਹਰ ਮਦਦ ਕਰਨ ਦੀ ਕੋਸ਼ਿਸ਼ ਕੀਤੀ ਜਿੰਨਾਂ ਦੀ ਉਨ੍ਹਾਂ ਨੂੰ ਲੋੜ ਸੀ। ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੋਜਨ, ਪਾਣੀ ਅਤੇ ਸਿਹਤ ਸਹੂਲਤਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਇਕ ਇਕ ਸੇਵਾਦਾਰ ਦੀ ਤਰ੍ਹਾਂ ਕੰਮ ਕੀਤਾ। ਅੰਦੋਲਨ ਨੂੰ ਦਬਾਉਣ ਦੇ ਸਰਕਾਰੀ ਯਤਨਾਂ ਦੇ ਬਾਵਜੂਦ, ਅਰਵਿੰਦ ਕੇਜਰੀਵਾਲ ਹਿਲੇ ਨਹੀਂ ਅਤੇ ਅੰਦੋਲਨ ਨੂੰ ਕਮਜੋਰ ਨਾ ਹੋਣ ਦਿੱਤਾ।

ਉਨ੍ਹਾਂ ਕਿਹਾ ਕਿ ਵਿਰੋਧੀ ਤਾਕਤਾਂ ਫਿਰ ਤੋਂ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਖੁਦ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਦੀ ਪੂਰੀ ਕੋਸ਼ਿਸ਼ ਵਿੱਚ ਹਨ। ਪ੍ਰੰਤੂ ਆਮ ਆਦਮੀ ਪਾਰਟੀ ਕਦੇ ਵੀ ਕਿਸਾਨ ਅੰਦੋਲਨ ਨੂੰ ਕਮਜੋਰ ਨਹੀਂ ਹੋਣ ਦੇਵੇਗੀ। ਇਸ ਲਈ ਅਰਵਿੰਦ ਕੇਜਰੀਵਾਲ ਅੰਦੋਲਨ ਨੂੰ ਹੋਰ ਤੇਜ ਕਰਨ ਅਤੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਆ ਰਹੇ ਹਨ। 21 ਮਾਰਚ ਨੂੰ ਕਿਸਾਨ ਮਹਾਂਸੰਮੇਲਨ ਰਾਹੀਂ ਕੇਜਰੀਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਦੁਹਰਾਉਣਗੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਜੋ ਤਾਕਤਾਂ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਉਨ੍ਹਾਂ ਕਿਸਾਨ ਮਹਾਂਸੰਮੇਲਨ ਰਾਹੀਂ ਦਿਖਾਇਆ ਜਾਵੇਗਾ ਕਿ ਕਿਸਾਨਾਂ ਦੀ ਆਵਾਜ਼ ਕਦੇ ਵੀ ਨਹੀਂ ਦਬਣ ਨਹੀਂ ਦਿੱਤੀ ਜਾਵੀ।

Jeeo Punjab Bureau

Leave A Reply

Your email address will not be published.