ਪੰਜਾਬ ਦੇ ਲੋਕਾਂ ਨੂੰ ਨਿੱਜੀਕਰਨ ਅਤੇ ਕਾਰਪੋਰੇਟ-ਵਿਰੋਧੀ ਦਿਵਸ ਮੌਕੇ ਰੋਸ-ਮੁਜ਼ਾਹਰਿਆਂ ‘ਚ ਸ਼ਾਮਿਲ ਹੋਣ ਦਾ ਸੱਦਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 13 ਮਾਰਚ

15 March ਨੂੰ ਸੰਯੁਕਤ ਕਿਸਾਨ ਮੋਰਚੇ (SANYUKT KISAN MORCHA) ਦੇ ਦੇਸ਼-ਵਿਆਪੀ ਸੱਦੇ ‘ਤੇ ਪੰਜਾਬ ਭਰ ‘ਚ 32 ਕਿਸਾਨ-ਜਥੇਬੰਦੀਆਂ ਵੱਲੋਂ ਨਿੱਜੀਕਰਨ ਅਤੇ ਕਾਰਪੋਰੇਟ ਵਿਰੋਧੀ ਦਿਹਾੜਾ ਮਨਾਉਂਦਿਆਂ ਡੀਜ਼ਲ, ਪੈਟ੍ਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਜਿਲ੍ਹਾ/ਤਹਿਸੀਲ ਪੱਧਰੀ ਰੋਸ-ਮੁਜ਼ਾਹਰੇ ਕਰਦਿਆਂ ਪ੍ਰਧਾਨਮੰਤਰੀ ਦੇ ਨਾਂਅ ਪੱਤਰ ਭੇਜੇ ਜਾਣਗੇ। 

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਰੋਸ-ਮੁਜ਼ਾਹਰਿਆਂ ‘ਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਵਾਪਿਸ ਲੈਣ ਅਤੇ ਕੰਟਰੋਲ ਕਰਨ ਦੀ ਮੰਗ ਦੇ ਨਾਲ -ਨਾਲ 3 ਕਿਸਾਨ ਵਿਰੋਧੀ ਕੇਂਦਰੀ ਕਾਨੂੰਨਾਂ ਨੂੰ ਰੱਦ ਅਤੇ ਫਸਲਾਂ ਦੀ ਐਮ ਐਸ ਪੀ ਦੀ ਗਰੰਟੀ ਲਈ ਵੀ ਰੋਹ-ਪ੍ਰਗਟਾਇਆ ਜਾਵੇਗਾ। ਜਨਤਕ ਖੇਤਰ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਭਾਰਤੀ ਖੇਤੀਬਾੜੀ ਦੇ ਕਾਰਪੋਰੇਟਾਈਜ਼ੇਸ਼ਨ ਨੂੰ ਰੋਕਣ ਲਈ ਆਵਾਜ਼ ਉਠਾਈ ਜਾਵੇਗੀ।  ਕਿਉਂਕਿ ਜਨਤਕ ਖੇਤਰ ਦੇ ਅਦਾਰਿਆਂ ਦਾ ਨਿੱਜੀਕਰਨ, ਕਿਰਤ ਕਾਨੂੰਨਾਂ ਵਿੱਚ ਸੋਧਾਂ ਅਤੇ ਖੇਤੀ ਖੇਤਰ ਉੱਪਰ ਕੇਂਦਰ-ਸਰਕਾਰ ਵੱਲੋਂ ਬੋਲਿਆ ਹੱਲਾ ਸਾਮਰਾਜੀ ਸੰਸਥਾਵਾਂ ਦੇ ਦਬਾਅ ਤਹਿਤ ਲਏ ਗਏ ਨੀਤੀਗਤ ਫ਼ੈਸਲੇ ਹਨ।

Jeeo Punjab Bureau

Leave A Reply

Your email address will not be published.