ਦਿਆਲ ਸਿੰਘ ਕੋਲਿਆਂਵਾਲੀ ਦਾ ਹੋਇਆ ਦੇਹਾਂਤ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 15 ਮਾਰਚ

ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਦੇਹਾਂਤ ਹੋ ਗਿਆ ਹੈ। ਖ਼ਬਰਾਂ ਮੁਤਾਬਕ ਲੰਬੀ ਬਿਮਾਰੀ ਮਗਰੋਂ ਉਨ੍ਹਾਂ ਨੇ ਆਖਰੀ ਸਾਹ ਲਏ। ਉਹਨਾਂ ਦੇ ਦੇਹਾਂਤ ਤੋਂ ਬਾਅਦ ਪਾਰਟੀ ਵਿਚ ਸੋਗ ਦੀ ਲਹਿਰ ਹੈ। ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੀ ਸਿਹਤ ਬਾਰੇ ਜਾਣਨ ਲਈ ਉਨ੍ਹਾਂ ਦੇ ਘਰ ਪਹੁੰਚੇ ਸੀ। ਇਸ ਦੁਖਦ ਖ਼ਬਰ ਮਗਰੋਂ ਹਲਕੇ ਵਿੱਚ ਅਕਾਲੀ ਦਲ ਵਰਕਰਾਂ ਵਿੱਚ ਸੋਗ ਦੀ ਲਹਿਰ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿਆਲ ਸਿੰਘ ਦੀ ਮੌਤ ’ਤੇ ਲਿਖਿਆ, ‘ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਜੀ ਦੇ ਦੇਹਾਂਤ ਦਾ ਬਹੁਤ ਦੁੱਖ ਲੱਗਿਆ। ਪੰਥ, ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਸਾਰੀ ਜ਼ਿੰਦਗੀ ਜੂਝਣ ਵਾਲੇ ਜਥੇਦਾਰ ਕੋਲਿਆਂਵਾਲੀ ਜੀ ਦੇ ਪਰਿਵਾਰ ਨਾਲ ਇਹ ਅਸਹਿ ਦੁੱਖ ਸਾਂਝਾ ਕਰਦੇ ਹੋਏ, ਮੈਂ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕਰਦਾ ਹਾਂ’।

Jeeo Punjab Bureau

Leave A Reply

Your email address will not be published.