Shiromani Akali Dal ਨੇ ਆਪਣੀਆਂ ਸਾਰੀਆਂ ਰੈਲੀਆਂ 31 March ਤੱਕ ਕੀਤੀ ਮੁਲਤਵੀ

62

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 16 ਮਾਰਚ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਇਸ ਵੰਲੋਂ ਪੰਜਾਬ ਮੰਗਦਾ ਜਵਾਬ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ 31 ਮਾਰਚ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਕਿਉਂਕਿ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ ਆ ਗਏ ਹਨ। ਪਾਰਟੀ ਵੱਲੋਂ ਇਹ ਰੈਲੀਆਂ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਭੱਜ ਜਾਣ ਦਾ ਜਵਾਬ ਲੈਣ ਲਈ ਕੀਤੀਆਂ ਜਾ ਰਹੀਆਂ ਹਨ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਰੈਲੀਆਂ ਲਈ ਨਵੀਂਆਂ ਤਾਰੀਕਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੱਲ੍ਹ ਮੁਕੇਰੀਆਂ ਵਿਚ ਹੋਣ ਵਾਲੀ ਰੈਲੀ ਵੀ ਮੁਲਤਵੀ ਕਰ ਦਿੱਤੀ ਗਈ ਹੈ।

ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਚੜ੍ਹਦੀਕਲਾ ਵਿਚ ਹਨ ਤੇ ਉਹਨਾਂ ਦੀ ਸਿਹਤ ਚੰਗੀ ਹੈ। ਉਹਨਾਂ ਕਿਹਾ ਕਿ ਪਾਰਟੀ ਸਿਹਤ ਨਿਯਮਾਂ ਮੁਤਾਬਕ ਚਲ ਰਹੀ ਹੈ ਤੇ ਇਸਨੇ ਅਕਾਲੀ ਦਲ ਪ੍ਰਧਾਨ ਦਾ ਇਕਾਂਤਵਾਸ ਸਮਾਂ ਖਤਮ ਹੋਣ ਤੱਕ ਰੈਲੀਆਂ ਮੁਲਤਵੀ ਕਰ ਦਿੱਤੀਆਂ ਹਨ।

Jeeo Punjab Bureau

Leave A Reply

Your email address will not be published.