Punjab ‘ਚ ਪੰਜ ਦਿਨਾਂ ਦੌਰਾਨ COVID-19 ਨੇ ਲਈ 151 ਵਿਅਕਤੀਆਂ ਦੀ ਜਾਨ

ਅਮ੍ਰਿਤਪਾਲ ਸਿੰਘ ਧਾਲੀਵਾਲ
ਚੰਡੀਗੜ੍ਹ, 17 ਮਾਰਚ
ਪੰਜਾਬ ‘ਚ ਫ਼ਰਵਰੀ ਮਹੀਨੇ ਦੇ ਅੱਧ ਤੋਂ ਬਾਅਦ ਕਰੋਨਾ ਮਹਾਮਾਰੀ ਦੀ ਜਕੜ ਏਨੀ ਜ਼ਿਆਦਾ ਵਧੀ ਹੈ ਕਿ ਇਸ ਖ਼ਤਰਨਾਕ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ ਤੇ ਵਾਇਰਸ ਦੀ ਲਾਗ ਦਾ ਸ਼ਿਕਾਰ ਵਿਅਕਤੀਆਂ ਦੀਆਂ ਮੌਤਾਂ ਦਾ ਅੰਕੜਾ ਵੀ ਚਿੰਤਾਜਨਕ ਹਾਲਤ ‘ਚ ਵੱਧ ਰਿਹਾ ਹੈ। ਕਰੋਨਾ ਦੇ ਵਧਦੇ ਪ੍ਰਭਾਵ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਸਮੇਤ ਹੋਰਨਾਂ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਵੀ ਕੀਤੀ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਪਿਛਲੇ ਪੰਜ ਦਿਨਾਂ ਦੌਰਾਨ ਹੀ 151 ਵਿਅਕਤੀਆਂ ਦੀਆਂ ਮੌਤਾਂ ਦਾ ਕਾਰਨ ਇਹ ਵਾਇਰਸ ਹੀ ਬਣਿਆ ਹੈ।। ਪੰਜਾਬ ‘ਚ ਲਾਗ ਦਾ ਸ਼ਿਕਾਰ ਵਿਅਕਤੀਆਂ ਦਾ ਰੋਜ਼ਾਨਾ ਅੰਕੜਾ ਦੋ ਹਜ਼ਾਰ ਦੇ ਕਰੀਬ ਪਹੁੰਚ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਚਾਲੀ ਕੁ ਦਿਨ ਜ਼ਿਆਦਾ ਸਾਵਧਾਨੀ ਵਰਤੇ ਜਾਣ ਦੀ ਜ਼ਰੂਰਤ ਹੈ। ਜਿਕਰਯੋਗ ਹੈ ਕਿ ਸੂਬੇ ਦੇ ਕਈ ਜਿਲ੍ਹਿਆਂ ਅੰਦਰ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।

Leave A Reply

Your email address will not be published.