ਪਿਛਲੇ 24 ਘੰਟਿਆਂ ਵਿਚ ਤੇਜੀ ਨਾਲ ਵੱਧ ਰਿਹਾ ਹੈ COVID-19, ਮਚਿਆ ਹੜਕੰਪ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 18 ਮਾਰਚ

ਦੇਸ਼ ਦੇ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵੱਧਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਇੱਕ ਵਾਰ ਫਿਰ ਹੜਕੰਪ ਮੱਚ ਚੁੱਕਾ ਹੈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਅੰਕੜਾ ਤੇਜੀ ਨਾਲ ਵਧਿਆ ਹੈ। ਦੱਸਣਾ ਬਣਦਾ ਹੈ ਕਿ ਦੇਸ਼ ਵਿਚ 35,871 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਸਖ਼ਤੀ ਹੋਰ ਵਧਾ ਦਿੱਤੀ ਗਈ ਹੈ। ਇਸਦੇ ਨਾਲ 17,741 ਲੋਕ ਸਿਹਤਮੰਦ ਵੀ ਹੋਏ ਹਨ ਅਤੇ ਆਪਣੇ ਘਰਾਂ ਨੂੰ ਵਾਪਿਸ ਗਏ ਹਨ। ਕੋਰੋਨਾ ਵਾਇਰਸ ਦੇ ਚਲਦੇ 24 ਘੰਟਿਆਂ ‘ਚ 172 ਲੋਕ ਆਪਣੀ ਜਾਨ ਗਵਾ ਚੁੱਕੇ ਹਨ, ਇਹ ਸਾਰੇ ਅੰਕੜੇ ਕੇਂਦਰੀ ਸਿਹਤ ਮੰਤਰਾਲੇ ਵਲੋਂ ਪੇਸ਼ ਕੀਤੇ ਗਏ ਹਨ।

Jeeo Punjab Bureau

Leave A Reply

Your email address will not be published.