COVID-19 ਦੇ ਵਧਦੇ ਕੇਸਾਂ ਕਾਰਨ 9 ਜ਼ਿਲ੍ਹਿਆਂ ‘ਚ ਨਾਈਟਕਰਫ਼ਿਊ ਲਗਾਉਣ ਦੇ ਆਦੇਸ਼ ਕੀਤੇ ਜਾਰੀ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 18 ਮਾਰਚ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਦੀ ਦੂੁਜੀ ਲਹਿਰ ਆਉਣ ਨਾਲ ਕਈ ਜ਼ਿਲ੍ਹਿਆਂ ਵਿਚ ਕੋਰੋਨਾ ਜ਼ੋਰ ਫੜਦਾ ਜਾ ਰਿਹਾ ਹੈ। ਇਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਨਾਈਟ ਕਰਫਿਊ ਲੱਗਾ ਹੋਇਆ ਹੈ। ਇਸ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਵਧਦੇ ਕੇਸਾਂ ਅਤੇ ਮੌਤਾਂ ਦੀ ਗਿਣਤੀ ਨੂੰ ਮੱਦੇਨਜ਼ਰ ਰੱਖਦਿਆਂ ਅੱਜ ਸੂਬੇ ਦੇ 9 ਜ਼ਿਲ੍ਹਿਆਂ ‘ਚ ਰਾਤ 9 ਵਜੇ ਤੋਂ ਅੱਜ ਸਵੇਰੇ 5 ਵਜੇ ਤੱਕ ਨਾਈਟਕਰਫ਼ਿਊ ਦਾ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ,ਜਦਕਿ ਇਸ ਤੋਂ ਪਹਿਲਾਂ ਨਾਈਟ ਕਰਫ਼ਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਦਾ ਸੀ।

ਉਨ੍ਹਾਂ ਨੇ ਕਿਹਾ ਕਿ ਲੁਧਿਆਣਾ, ਜਲੰਧਰ, ਅੰਮ੍ਰਿਤਸਰ , ਮੋਹਾਲੀ , ਪਟਿਆਲਾ, ਰੋਪੜ ,ਹੁਸ਼ਿਆਰਪੁਰ , ਗੁਰਦਾਸਪੁਰ ਅਤੇ ਕਪੂਰਥਲਾ ‘ਚ ਨਾਈਟ ਕਰਫ਼ਿਊ ਹੋਵੇਗਾ। ਦੱਸ ਦੇਈਏ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਸਬੰਧੀ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ਹੈ।

Jeeo Punjab Bureau

Leave A Reply

Your email address will not be published.