ਅੰਦੋਲਨ ਵਾਲੀ ਥਾਂ ਉੱਤੇ ਕਿਸਾਨਾਂ ਦਾ ਕੀਤਾ ਜਾਵੇ ਟੀਕਾਕਰਣ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ , 18 ਮਾਰਚ

ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸੀਮਾਵਾਂ ਉੱਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਦੂਜੇ ਪਾਸੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਵਧਦੇ ਜਾ ਰਹੇ ਹਨ। ਇਸੇ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਮੰਗ ਕੀਤੀ ਹੈ ਕਿ ਅੰਦੋਲਨ ਵਾਲੀ ਥਾਂ ਉੱਤੇ ਕਿਸਾਨਾਂ ਦਾ ਟੀਕਾਕਰਣ ਕੀਤਾ ਜਾਵੇ। ਅੰਦੋਲਨ ਵਾਲੀ ਥਾਂ ਉੱਤੇ ਕੋਰੋਨਾ ਦੇ ਖ਼ਤਰੇ ਬਾਰੇ ਪੁੱਛੇ ਸੁਆਲ ਦੇ ਜੁਆਬ ’ਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਦੱਸਿਆ ਕਿ ਕੋਰੋਨਾ ਦੇ ਮਾਮਲੇ ਵਧ ਰਹੇ ਹਨ ਤੇ ਉਸ ਨਾਲ ਸਬੰਧਤ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਅੰਦੋਲਨ ਵਾਲੀਆਂ ਥਾਵਾਂ ਉੱਤੇ ਸਮਾਜਕ–ਦੂਰੀ ਦਾ ਪੂਰਾ ਖ਼ਿਆਲ ਰੱਖਿਆ ਜਾਵੇ। ਧਰਨਾ ਸਥਾਨ ’ਤੇ ਆਉਣ–ਜਾਣ ਵਾਲੇ ਕਿਸਾਨਾਂ ਨੂੰ ਵੈਕਸੀਨ ਲਾਈ ਜਾਵੇ। ‘ਮੈਂ ਵੀ ਟੀਕਾ ਲਗਵਾਵਾਂਗਾ।’

Jeeo Punjab Bureau

Leave A Reply

Your email address will not be published.