21 March ਨੂੰ ਹੋਵੇਗਾ ‘AAP ਦਾ ਕਿਸਾਨ ਮਹਾਸੰਮੇਲਨ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 19 ਮਾਰਚ

COVID-19 ਉਤੇ ਪੰਜਾਬ ਸਰਕਾਰ ਦੇ ਨਵੇਂ ਦਿਸ਼ਾ ਨਿਰਦੇਸ਼ਾਂ ਦੇ ਬਾਅਦ ਆਮ ਆਦਮੀ ਪਾਰਟੀ (AAP) ਨੇ ਬਾਘਾ ਪੁਰਾਣਾ ਵਿੱਚ ਹੋਣ ਵਾਲੇ ਆਪਣੇ ਕਿਸਾਨ ਮਹਾਸੰਮੇਲਨ ਉਤੇ ਪੱਖ ਸਪੱਸ਼ਟ ਕੀਤਾ ਹੈ। ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ 21 ਮਾਰਚ ਨੂੰ ਬਾਘਾ ਪੁਰਾਣਾ ਵਿੱਚ ਤੈਅ ਪ੍ਰੋਗਰਾਮ ਅਨੁਸਾਰ ਕਿਸਾਨ ਮਹਾਸੰਮੇਲਨ ਹੋਵੇਗਾ। ਪਾਰਟੀ ਨੇ ਕਿਹਾ ਕਿ ਸੰਮੇਲਨ ਦੌਰਾਨ ਕੋਵਿੰਡ ਨੂੰ ਲੈ ਕੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ।

ਕਿਸਾਨ ਮਹਾਸੰਮੇਲਨ ਰਾਹੀਂ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਅਤੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਬਣਾਉਣ ਲਈ 21 ਮਾਰਚ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਘਾ ਪੁਰਾਣਾ ਪਹੁੰਚ ਰਹੇ ਹਨ। ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ ਅਤੇ ਉਨ੍ਹਾਂ ਦੀ ਜ਼ਮੀਨ ਖੋਹਣ ਦੀ ਸਾਜਿਸ਼ ਰਚ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਹਮੇਸ਼ਾਂ ਕਿਸਾਨਾਂ ਨਾਲ ਖੜ੍ਹੀ ਰਹੀ ਹੈ। ਸੜਕ ਤੋਂ ਸੰਸਦ ਤੱਕ ‘ਆਪ’ ਨੇ ਕਿਸਾਨਾਂ ਦੀ ਆਵਾਜ਼ ਚੁੱਕੀ ਹੈ ਅਤੇ ਸੇਵਾਦਾਰ ਦੀ ਤਰ੍ਹਾਂ ਕਿਸਾਨਾਂ ਦੀ ਸੇਵਾ ਕੀਤੀ ਹੈ।

Jeeo Punjab Bureau

Leave A Reply

Your email address will not be published.