Rakesh Tikait ‘ਤੇ ਹੋਇਆ ਹਮਲਾ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 20 ਮਾਰਚ

ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰ ਕੇ ਪਰਤ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ (Rakesh Tikait) ਅਤੇ ਉਨ੍ਹਾਂ ਦੇ ਸਮਰਥਕਾਂ ‘ਤੇ ਸ਼ੁੱਕਰਵਾਰ ਨੂੰ ਕਟਕ ਗੁਰਦੁਆਰਾ ਸਾਹਿਬ ਦੇ ਸਾਹਮਣੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਮੁਤਾਬਕ ਹਮਲਾ ਕਰਨ ਵਾਲਿਆਂ ਦੀ ਪਛਾਣ ਦੇਵ ਸੈਨਾ ਦੇ ਵਰਕਰਾਂ ਦੇ ਰੂਪ ਵਿਚ ਹੋਈ ਹੈ। ਇਸ ਹਮਲੇ ‘ਚ ਕਿਸਾਨ ਨੇਤਾ ਰਾਕੇਸ਼ ਟਿਕੈਤ ਨੂੰ ਕੋਈ ਸੱਟ ਨਹੀਂ ਲੱਗੀ। ਕਰੀਬ ਅੱਧੇ ਘੰਟੇ ਤਕ ਗੁਰਦੁਆਰੇ ਦੇ ਸਾਹਮਣੇ ਹਫੜਾ-ਦਫੜੀ ਦੀ ਸਥਿਤੀ ਬਣੀ ਰਹੀ। ਖ਼ਬਰ ਮੁਤਾਬਕ, ਟਿਕੈਤ ਗੁਰਦੁਆਰੇ ਤੋਂ ਦਰਸ਼ਨ ਕਰ ਕੇ ਪਰਤ ਰਹੇ ਸਨ ਕਿ ਉਦੋਂ ਦੇਵ ਸੈਨਾ ਦੇ ਵਰਕਰ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ। ਦੇਵ ਸੈਨਾ ਦੇ ਵਰਕਰਾਂ ਨੇ ਟਿਕੈਤ ਦੀ ਗੱਡੀ ‘ਤੇ ਪਥਰਾਅ ਵੀ ਕੀਤਾ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਸਥਿਤੀ ਨੂੰ ਕਾਬੂ ਕੀਤਾ। ਦੇਵ ਸੈਨਾ ਦੇ ਇਕ ਮੈਂਬਰ ਅਵਿਨਾਸ਼ ਮਹਾਂਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਵੀ ਕੀਤਾ ਹੈ।

Jeeo Punjab Bureau

Leave A Reply

Your email address will not be published.