Mobile Tower ਉਤੇ ਚੜ੍ਹਕੇ ਕੈਪਟਨ ਖਿਲਾਫ ਕੀਤਾ ਪ੍ਰਦਰਸ਼ਨ, ਮਾਮਲਾ ਦਰਜ

59

ਜੀਓ ਪੰਜਾਬ ਬਿਊਰੋ

ਚੰਡੀਗੜ, 22 ਮਾਰਚ

ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh ) ਦੇ ਸ਼ਹਿਰ ਪਟਿਆਲਾ ਦੇ ਲੀਲਾ ਭਵਨਾ ਵਿਖੇ ਮੋਬਾਇਲ ਟਾਵਰ ਉਤੇ ਚੜ੍ਹਕੇ ਪ੍ਰਦਰਸ਼ਨ ਕਰਨ ਵਾਲੇ ਬੇਰੁਜ਼ਗਾਰ ਅਧਿਆਪਕਾਂ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਇਨ ਪਟਿਆਲਾ ਵਿੱਚ ਹਰਜੀਤ ਸਿੰਘ ਵਾਸੀ ਬਰਨਾਲਾ, ਸੁਰਿੰਦਰਪਾਲ ਸਿੰਘ ਵਾਸੀ ਵੱਡਾ ਬਿਆਨਪੁਰਾ, ਗੁਰਦਾਸਪੁਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

 ਬੇਰੁਜ਼ਗਾਰ ਅਧਿਆਪਕਾਂ ਉਤੇ ਕੇਸ ਦਰਜ ਕਰਨ ਨੂੰ ਲੈ ਕੇ ਮੁਲਾਜ਼ਮ ਆਗੂ ਦਵਿੰਦਰ ਸਿੰਘ ਪੂਨੀਆ ਨੇ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਜਬਰ ਤੇ ਜਾਲਮਾਨਾ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਘਰ ਘਰ ਨੌਕਰੀ ਦਾ ਦਾ ਨੰਗਾ ਚਿੱਟਾ ਸੱਚ ਸਾਹਮਣੇ ਆ ਗਿਆ ਹੈ। ਉਨ੍ਹਾਂ ਮਾਮਲਾ ਦਰਜ ਕਰਨ ਦੀ ਨਿਖੇਧੀ ਕਰਦੇ ਹੋਏ ਤੁਰੰਤ ਪੁਲਿਸ ਕੇਸ ਰੱਦ ਕਰਨ ਦੀ ਮੰਗ ਕੀਤੀ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਦੋ ਅਧਿਆਪਕ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲੀਲਾ ਭਵਨ ਵਿੱਚ ਟਾਵਰ ’ਤੇ ਅੱਜ ਚੜ੍ਹ ਗਏ ਸਨ।

Jeeo Punjab Bureau

Leave A Reply

Your email address will not be published.