Joginder Singh Ugrahan ਨੂੰ ਹਸਪਤਾਲ ਵਿਚੋਂ ਮਿਲੀ ਛੁੱਟੀ

ਜੀਓ ਪੰਜਾਬ ਬਿਊਰੋ

ਚੰਡੀਗੜ, 22 ਮਾਰਚ

ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ ਆਉਣ ਉੋਪਰੰਤ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ‘ਚ ਜੇਰੇ ਇਲਾਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਛੁੱਟੀ ਮਿਲ ਗਈ ਹੈ | ਜ਼ਿਕਰਯੋਗ ਹੈ ਕਿ ਉਹ 17 ਮਾਰਚ ਤੋਂ ਹਸਪਤਾਲ ‘ਚ ਦਾਖ਼ਲ ਸਨ| ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਦੇਸ਼ ਦੇ ਮਿਹਨਤਕਸ਼ ਲੋਕਾ ਵਲੋਂ ਲੜੀ ਜਾ ਰਹੀ ਪੁਰਅਮਨ ਲੜਾਈ ਨਿਰੰਤਰ ਜਾਰੀ ਰਹੇਗੀ ਅਤੇ ਉਹ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਧਰਨੇ ‘ਚ ਮੁੜ ਤੋਂ ਸ਼ਾਮਲ ਹੋਣਗੇ ।

Jeeo Punjab Bureau

Leave A Reply

Your email address will not be published.