Amir Khan ਕੋਰੋਨਾਵਾਇਰਸ ਦੀ ਲਪੇਟ ‘ਚ

ਜੀਓ ਪੰਜਾਬ ਬਿਊਰੋ

ਮੁੰਬਈ: ਕੋਰੋਨਾਵਾਇਰਸ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਬਾਲੀਵੁੱਡ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਸੁਪਰਸਟਾਰ ਆਮਿਰ ਖਾਨ ਇਸ ਮਹਾਮਾਰੀ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਦੀ ਕੋਵਿਡ ਟੈਸਟ ਰਿਪੋਰਟ ਪੌਜ਼ੇਟਿਵ ਆਈ ਹੈ। ਉਨ੍ਹਾਂ ਨੇ ਖੁਦ ਨੂੰ ਘਰ ਵਿੱਚ ਹੀ ਕੁਆਰੰਟੀਨ ਕਰ ਲਿਆ ਹੈ। ਆਮਿਰ ਨੇ ਆਪਣੇ ਸਟਾਫ ਨੂੰ ਵੀ ਟੈਸਟ ਕਰਵਾਉਣ ਤੇ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਬੀਤੇ ਸੋਮਵਾਰ ਨੂੰ ਕਾਰਤਿਕ ਆਰੀਅਨ ਦੀ ਕੋਰੋਨਾਵਾਇਰਸ ਰਿਪੋਰਟ ਪੌਜ਼ੇਟਿਵ ਆਈ ਸੀ। ਅਦਾਕਾਰ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਤੇ ਪ੍ਰਸ਼ੰਸਕਾਂ ਨੂੰ ਸਿਹਤਯਾਬੀ ਲਈ ਪ੍ਰਾਰਥਨਾ ਕਰਨ ਲਈ ਕਿਹਾ ਸੀ। ਇਸ ਤੋਂ ਇਲਾਵਾ ਸਤੀਸ਼ ਕੌਸ਼ਿਕ,ਰਣਬੀਰ ਕਪੂਰ, ਸੰਜੇ ਲੀਲਾ ਬੰਸਾਲੀ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਸੀ।ਇਨ੍ਹਾਂ ਸਾਰੇ ਸਿਤਾਰਿਆਂ ਨੇ ਆਪਣੇ ਆਪ ਨੂੰ ਕੁਆਰੰਟੀਨ ਕੀਤਾ ਹੋਇਆ ਹੈ ਅਤੇ ਜੇਰੇ ਇਲਾਜ ਹਨ।

Jeeo Punjab Bureau

Leave A Reply

Your email address will not be published.