Education minister ਦੇ ਉਦਘਾਟਨ ਸਮਾਰੋਹ ਦੌਰਾਨ ਮੰਤਰੀ ਖਿਲਾਫ਼ ਹੋਈ ਜ਼ੋਰਦਾਰ ਨਾਅਰੇਬਾਜ਼ੀ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 25 ਮਾਰਚ

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ  ਨੇ 24 ਮਾਰਚ ਨੂੰ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਹੋਈ ਪੈਨਲ ਮੀਟਿੰਗ ਬੇਸਿੱਟਾ ਹੋਣ ਤੇ ਅੱਜ ਆਪਣੇ ਸੰਘਰਸ਼ ਨੂੰ ਤਿੱਖਾ ਕਰਦਿਆਂ ਸਿੱਖਿਆ ਮੰਤਰੀ ਵੱਲੋਂ ਭਵਾਨੀਗੜ੍ਹ ਵਿਖੇ ਕੀਤੇ ਜਾ ਰਹੇ ਸਮਾਰੋਹ ਦੌਰਾਨ ਦੋ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸਾਥੀ ਗੁਪਤ ਤਰੀਕੇ ਨਾਲ ਅੰਦਰ ਜਾ ਕੇ ਜਦੋਂ ਸਿੱਖਿਆ ਮੰਤਰੀ ਸਮਾਰੋਹ ਦੌਰਾਨ ਸੰਬੋਧਨ ਕਰਨ ਲੱਗੇ ਤਾਂ ਦੋਵੇਂ ਬੇਰੁਜ਼ਗਾਰ ਅਧਿਆਪਕਾਂ ਮਨੀ ਸੰਗਰੂਰ ਤੇ ਜੱਗਾ ਮਾਨਸਾ ਨੇ ਸਿੱਖਿਆ ਮੰਤਰੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਫਿਰ ਸਮਾਰੋਹ ਵਿੱਚ ਮੌਜੂਦ ਸਿੱਖਿਆ ਮੰਤਰੀ ਦੇ ਸਮਰਥਕਾਂ ਨੇ ਨਾਅਰੇਬਾਜ਼ੀ ਕਰਨ ਸਮੇਂ ਦੋਵੇਂ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾ ਮੁੱਕੀ ਕੀਤੀ ਤੇ ਉਨ੍ਹਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ । ਫਿਰ ਬੇਰੁਜ਼ਗਾਰ ਅਧਿਆਪਕਾਂ ਨੂੰ  ਧੱਕੇ ਨਾਲ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਭਵਾਨੀਗੜ੍ਹ ਪੁਲਸ ਥਾਣੇ ਲਿਜਾਇਆ ਗਿਆ ।

ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ, ਰਵਿੰਦਰ ਅਬੋਹਰ, ਜਰਨੈਲ ਸੰਗਰੂਰ ਤੇ ਪਰਗਟ ਮਾਨਸਾ  ਨੇ ਕਿਹਾ ਕਿ ਪਹਿਲਾਂ ਸੱਤ ਮਹੀਨੇ ਲਗਾਤਾਰ ਸੰਗਰੂਰ ਪੱਕਾ ਧਰਨਾ ਲਾ ਕੇ ਸੰਘਰਸ਼ ਕਰ ਕੇ ਅਸੀਂ 2364 ਪੋਸਟਾਂ ਕਢਵਾਈਆਂ । ਜਿਸ ਤੋਂ ਬਾਅਦ ਜਦੋਂ ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਤਾਂ ਉਸ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਉਮੀਦਵਾਰਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ  । ਬੀ.ਐੱਡ. ਉਮੀਦਵਾਰਾਂ ਨੂੰ ਈ.ਟੀ.ਟੀ. ਉਮੀਦਵਾਰਾਂ ਦੇ ਬਰਾਬਰ ਵਿਚਾਰਿਆ ਗਿਆ ।  ਜਦੋਂ ਕਿ ਹੁਣ ਤੱਕ ਸਿਰਫ਼ ਪਹਿਲ ਦੇ ਆਧਾਰ ਤੇ ਈ.ਟੀ.ਟੀ ਦੇ ਉਮੀਦਵਾਰਾਂ ਨੂੰ ਵਿਚਾਰਿਆ ਜਾਂਦਾ ਸੀ । ਫਿਰ ਸਿੱਖਿਆ ਪ੍ਰੋਵਾਈਡਰਾਂ ਨੂੰ ਟੈੱਟ ਤੋਂ ਛੋਟ ਦੇ ਕੇ ਉਨ੍ਹਾਂ ਨੂੰ ਦੂਜੇ ਪੇਪਰ ਲਈ ਯੋਗ ਕੀਤਾ ਗਿਆ ਤੇ ਉਨ੍ਹਾਂ ਨੂੰ  ਦੂਜੇ ਪੇਪਰ ਵਿੱਚ ਦਸ ਨੰਬਰ ਵੱਧ ਦਿੱਤੇ ਗਏ ।  ਪਹਿਲਾਂ ਤਾਂ ਪੰਜਾਬ ਸਰਕਾਰ ਵੱਲੋਂ ਭਰਤੀ ਘੱਟਗਿਣਤੀ ਵਿਚ ਕੱਢੀ ਗਈ ਤੇ ਜੋ ਪੋਸਟਾਂ ਕੱਢੀਆਂ ਗਈਆਂ ਉਹ ਵੀ ਉਨ੍ਹਾਂ ਤੋਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਨ੍ਹਾਂ ਬੇਰੁਜ਼ਗਾਰਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਈ.ਟੀ.ਟੀ. ਦੇ ਹੱਕ ਵਿੱਚ ਜਲਦੀ ਕੋਈ ਫ਼ੈਸਲਾ ਨਹੀਂ ਲਿਆ ਗਿਆ ਤਾਂ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।

 ਯੂਨੀਅਨ ਨੇ ਮੰਗ ਕੀਤੀ ਕਿ ਈ.ਟੀ.ਟੀ. ਦੀਆਂ 2364 ਅਸਾਮੀਆਂ ਵੇਲੇ ਪਹਿਲ ਦੇ ਅਧਾਰ ਤੇ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਵਿਚਾਰਿਆ ਜਾਵੇ, 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਨਵੀਂ  ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ, ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ ਅਤੇ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ ।

Jeeo Punjab Bureau

Leave A Reply

Your email address will not be published.