ਫਾਇਰਿੰਗ ‘ਚ ਕਾਰ ਸਵਾਰ ਦੋ ਲੋਕਾਂ ਦੀ ਮੌਤ, 2 ਗੰਭੀਰ ਜਖਮੀ

34

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 25 ਮਾਰਚ

ਅੰਬਾਲਾ ਸ਼ਹਿਰ ਦੇ ਕਾਲਕਾ ਚੌਕ ‘ਤੇ ਕਾਰ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਚੰਡੀਗੜ੍ਹ ਨੰਬਰ ਦੀ ਸਵਿਫ਼ਟ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਾਰ ਨੂੰ ਰੁਕਵਾਇਆ ਤੇ ਫਿਰ ਫਾਇਰਿੰਗ ਸ਼ੁਰੂ ਕਰ ਦਿੱਤੀ। ਫਾਇਰਿੰਗ ‘ਚ ਕਾਰ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਅੰਬਾਲਾ ਸ਼ਹਿਰ ਦੇ ਨਾਗਰਿਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਗੈਂਗਵਾਰ ਦਾ ਨਾਂਅ ਵੀ ਦਿੱਤਾ ਜਾ ਰਿਹਾ ਹੈ ਪਰ ਅਜੇ ਇਸ ਬਾਰੇ ਸਥਿਤੀ ਕੁਝ ਸਪਸ਼ਟ ਨਹੀਂ ਕੀਤੀ ਜਾ ਸਕਦੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਘਟਨਾ ਲਾਰੈਂਸ ਬਿਸ਼ਨੋਈ ਗੈਂਗ ਅਤੇ ਭੂਪੀ ਰਾਣਾ ਗੈਂਗ ਦੀ ਆਪਸੀ ਰੰਜਿਸ਼ ਦਾ ਹੀ ਨਤੀਜਾ ਹੈ। ਮਿਲੀ ਜਾਣਕਾਰੀ ਅਨੁਸਾਰ ਮਾਰੇ ਗਏ ਅਤੇ ਜ਼ਖ਼ਮੀ ਹੋਏ ਵਿਅਕਤੀ ਪੰਚਕੂਲਾ ਨਾਲ ਸੰਬੰਧਤ ਸਨ ਜੋ ਪੰਚਕੂਲਾ ਤੋਂ ਹੀ ਇਕ ਕਾਰ ਰਾਹੀਂ ਅੰਬਾਲਾ ਪੁੱਜੇ ਸਨ। ਇਸੇ ਦੌਰਾਨ ਉਨ੍ਹਾਂ ‘ਤੇ ਕੀਤੇ ਗਏ ਹਮਲੇ ਦੌਰਾਨ ਦਰਜਨਾਂ ਰਾਉਂਡ ਫਾਇਰ ਕੀਤੇ ਜਾਣ ਦੀ ਖ਼ਬਰ ਹੈ, ਜਿਸ ਕਾਰਨ ਦੋ ਵਿਅਕਤੀ ਮੌਕੇ ‘ਤੇ ਹੀ ਦਮ ਤੋੜ ਗਏ ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਚਾਰੋਂ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਮੌਲੀ ਪਿੰਡ ਦੇ ਰਹਿਣ ਵਾਲੇ ਹਨ। ਅਜੇ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਮਾਰੇ ਗਏ ਵਿਅਕਤੀ ਕਿਸ ਗੈਂਗ ਨਾਲ ਸੰਬੰਧਤ ਹਨ ਅਤੇ ਜ਼ਖ਼ਮੀ ਕਿਹੜੀ ਧਿਰ ਦੇ ਹਨ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ। ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਗੈਂਗਵਾਰ ਵੀ ਹੋ ਸਕਦਾ ਹੈ। ਪੁਲਿਸ ਅਜੇ ਮਾਮਲੇ ਦੀ ਜਾਂਚ ਕਰ ਰਹੀ ਹੈ।

Jeeo Punjab Bureau

Leave A Reply

Your email address will not be published.